ਪੇਂਡੂ ਖੇਡ ਮੰਚਾਂ ਤੋਂ ਮਜ਼ਬੂਤ ਹੋ ਰਹੀ ਪੰਜਾਬ ਦੀ ਨੌਜਵਾਨ ਲੀਡਰਸ਼ਿਪ : ਡਾ. ਰਵਜੋਤ ਸਿੰਘ
ਕਿਹਾ ਕਿ ਖੇਡਾਂ ਸਿਰਫ਼ ਇਕ ਮੁਕਾਬਲਾ ਨਹੀਂ ਹਨ, ਸਗੋਂ ਚਰਿੱਤਰ ਨਿਰਮਾਣ, ਅਨੁਸ਼ਾਸਨ ਅਤੇ ਸਮਾਜਿਕ ਏਕਤਾ ਦੀ ਇਕ ਸ਼ਕਤੀਸ਼ਾਲੀ ਪ੍ਰਕਿਰਿਆ

ਹੁਸ਼ਿਆਰਪਰ, 26 ਨਵੰਬਰ ( ਬਿਊਰੋ ) ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਕੋਟਲਾ ਨੌਧ ਸਿੰਘ ਵਿਚ ਆਯੋਜਿਤ 16ਵੇਂ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਆਯੋਜਨ ਦੀ ਨਿਰੰਤਰਤਾ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਨੌਜਵਾਨਾਂ ਲਈ ਇਕ ਪ੍ਰੇਰਨਾਦਾਇਕ ਪਲੇਟਫਾਰਮ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਦੇ ਨੌਜਵਾਨ ਪਿਛਲੇ 16 ਸਾਲਾਂ ਤੋਂ ਬਿਨਾਂ ਕਿਸੇ ਰੁਕਾਵਟ ਦੇ ਇਸ ਖੇਡ ਮਹਾਂਕੁੰਭ ਨੂੰ ਬਿਨ੍ਹਾਂ ਕਿਸੇ ਅੜਚਨ ਦੇ ਆਯੋਜਿਤ ਕਰਨਾ ਸਮਾਜਿਕ ਲੀਡਰਸ਼ਿਪ ਅਤੇ ਖੇਡ ਸਭਿਆਚਾਰ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਇਕ ਮੁਕਾਬਲਾ ਨਹੀਂ ਹਨ, ਸਗੋਂ ਚਰਿੱਤਰ ਨਿਰਮਾਣ, ਅਨੁਸ਼ਾਸਨ ਅਤੇ ਸਮਾਜਿਕ ਏਕਤਾ ਦੀ ਇਕ ਸ਼ਕਤੀਸ਼ਾਲੀ ਪ੍ਰਕਿਰਿਆ ਹੈ।

ਕੈਬਨਿਟ ਮੰਤਰੀ ਨੇ ਟੂਰਨਾਮੈਂਟ ਜੇਤੂ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖ ਕੇ ਖੁਸ਼ੀ ਪ੍ਰਗਟ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿੱਚ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਪਿੰਡ ਦਾ ਨਾਮ ਰੋਸ਼ਨ ਕਰਨ ਦਾ ਸੱਦਾ ਦਿੱਤਾ।

ਡਾ. ਰਵਜੋਤ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਅਤੇ ਸੱਭਿਆਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਪ੍ਰਬੰਧਕ ਕਮੇਟੀ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਖੇਡ ਬੁਨਿਆਦੀ ਢਾਂਚੇ, ਯੁਵਾ ਸਸ਼ਕਤੀਕਰਨ ਪ੍ਰੋਗਰਾਮਾਂ ਅਤੇ ਸਥਾਨਕ ਸੰਸਥਾਵਾਂ ਰਾਹੀਂ ਪੇਂਡੂ ਪੱਧਰ ‘ਤੇ ਖੇਡ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਪ੍ਰਬੰਧਕ ਕਮੇਟੀ, ਸਹਿਯੋਗੀ ਨੌਜਵਾਨਾਂ, ਜੇਤੂ ਟੀਮ ਅਤੇ ਖੇਡ ਪ੍ਰੇਮੀ ਪਿੰਡ ਵਾਸੀਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਕੇ ਨਸ਼ਿਆਂ ਤੋਂ ਦੂਰ ਰੱਖਣਾ ਹੈ, ਤਾਂ ਜੋ ਪੰਜਾਬ ਦਾ ਹਰ ਪਿੰਡ ਸਿਹਤਮੰਦ, ਸਮਰੱਥ ਅਤੇ ਮਜ਼ਬੂਤ ਬਣ ਸਕੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




