Uncategorized

ਪਿੰਡ ਦੁਤਾਰਾਂ ਵਾਲੀ ਵਿਖੇ ਪਰਾਲੀ ਇਕ ਪੁੰਜੀ ਤਹਿਤ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦਾ ਕੀਤਾ ਜਾਵੇ ਯੋਗ ਤਰੀਕੇ ਨਾਲ ਨਿਪਟਾਰਾ

ਫਾਜ਼ਿਲਕਾ 28 ਨਵੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਅਬੋਹਰ ਦੇ ਵਹਾਬਵਾਲਾ ਸਰਕਲ ਦੇ ਪਿੰਡ ਦੁਤਾਰਾਂਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਪਰਾਲੀ ਇਕ ਪੂੰਜੀ ਥੀਮ ਤਹਿਤ ਪਰਾਲੀ ਦਾ ਸੁਯੋਗ ਤਰੀਕੇ ਨਾਲ ਨਿਪਟਾਰਾ ਕਰਨ ਸਬੰਧੀ ਕਿਸਾਨ ਵੀਰਾਂ ਨੂੰ ਪ੍ਰੇਰਿਤ ਕੀਤਾ ਗਿਆ।

ਖੇਤੀਬਾੜੀ ਵਿਕਾਸ ਅਫਸਰ ਪ੍ਰਵੀਨ ਕੁਮਾਰ ਤੇ ਪ੍ਰਵੀਨ ਕੁਮਾਰ ਏ.ਐਸ.ਆਈ. ਨੇ ਕੈਂਪ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਖਾਦ ਦੇ ਵਜੋਂ ਵਰਤਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਪਰਾਲੀ ਦੀ ਕਾਤਰਾਂ ਨੂੰ ਜਮੀਨ ਵਿਚ ਵਹਾ ਕੇ ਫਸਲ ਦੀ ਬਿਜਾਈ ਕੀਤੀ ਜਾਵੇ ਜਿਸ ਨਾਲ ਹੋਰਨਾਂ ਖਾਦਾਂ ਤੇ ਸਪਰੇਆਂ ਦੀ ਵਰਤੋਂ ਘੱਟ ਹੁੰਦੀ ਹੈ ਤੇ ਪਰਾਲੀ ਦਾ ਯੋਗ ਪ੍ਰਬੰਧਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿਚ ਵਹਾ ਕੇ ਫਸਲ ਦੀ ਬਿਜਾਈ ਕਰਨ ਨਾਲ ਝਾੜ ਵੀ ਵੱਧ ਪ੍ਰਾਪਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਖੇਤੀਬਾੜੀ ਸੰਦਾਂ ਦੀ ਵਰਤੋਂ ਨਾਲ ਜਮੀਨ ਵਿਚ ਰਲਾ ਕੇ ਨਿਬੇੜਾ ਕੀਤਾ ਜਾਵੇ ਤਾਂ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨੀ ਸ਼ਕਤੀ ਕਮਜੋਰ ਹੁੰਦੀ ਹੈ ਤੇ ਖੁਰਾਕੀ ਪੋਸ਼ਕ ਤੱਤ ਵੀ ਨਸ਼ਟ ਹੁੰਦੇ ਹਨ ਤੇ ਆਲਾ-ਦੁਆਲਾ ਵੀ ਪ੍ਰਦੂਸ਼ਿਤ ਹੁੰਦਾ ਹੈ । ਇਸ ਕਰਕੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!