Uncategorized

ਗੈਂਗਸਟਰਵਾਦ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਜਗਦੀਪ ਕੰਬੋਜ ਗੋਲਡੀ

ਆਰ.ਐਸ.ਐਸ. ਪਰਿਵਾਰਕ ਮੈਂਬਰ ਦੇ ਹਤਿਆ ਕਾਂਡ ਦਾ ਦੋਸ਼ੀ ਬਾਦਲ ਮੁਠਭੇੜ ਵਿਚ ਢੇਰ

ਜਲਾਲਾਬਾਦ 27 ਨਵੰਬਰ ( ਬਿਊਰੋ ) ਗੈਂਗਸਟਰ ਕਲਚਰ ਨੂੰ ਖਤਮ ਕਰਨ ਅਤੇ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਅੰਦਰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪ੍ਰੈਸ ਨੂੰ ਗੈਂਗਸਟਰਵਾਦ ਖਿਲਾਫ ਪੰਜਾਬ ਸਰਕਾਰ ਦੀ ਜਵਾਬੀ ਕਾਰਵਾਈ ਦੀ ਜਾਣਕਾਰੀ ਦੇਣ ਮੌਕੇ ਕੀਤਾ।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਆਰ.ਐਸ.ਐਸ. ਆਗੂ ਦੇ ਪਰਿਵਾਰਕ ਮੈਂਬਰ ਨਵੀਨ ਅਰੋੜਾ ਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਸੀ ਜਿਸ ਉਪਰੰਤ ਪੰਜਾਬ ਪੁਲਿਸ ਵੱਲੋਂ ਕੁਝ ਮੁਲਜਮਾਂ ਨੂੰ ਪਹਿਲਾਂ ਹੀ ਫੜ ਲਿਆ ਗਿਆ ਸੀ ਤੇ ਮੁੱਖ ਦੋਸ਼ੀ ਬਾਦਲ ਮੁਠਭੇੜ ਦੌਰਾਨ ਢੇਰ ਹੋ ਗਿਆ।

ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗੈਂਗਸਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਟੇਜਾਂ ਤੋਂ ਹਰ ਵਾਰ ਸਖਤੀ ਚੇਤਾਵਨੀ ਦਿੱਤੀ ਗਈ ਹੈ ਜਾਂ ਤਾਂ ਪੰਜਾਬ ਛੱਡ ਦਿਓ ਨਹੀਂ ਤਾਂ ਅਜਿਹਾ ਹੀ ਸਭ ਦਾ ਹਾਲ ਹੋਵੇਗਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ ਦੀ ਪੰਜਾਬ ਵਿਚ ਕੋਈ ਜਗ੍ਹਾ ਨਹੀਂ ਹੈ, ਕਿਸੇ ਨੂੰ ਵੀ ਅਮਨ ਤੇ ਕਾਨੂੰਨੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਹੋਵੇਗੀ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਲਗਾਤਾਰ ਗੈਂਗਸਟਰਾਂ ਨੂੰ ਖਤਮ ਕਰ ਰਹੀ ਹੈ ਤਾਂ ਜੋ ਲੋਕ ਸੁਰਖਿਅਤ ਹੋ ਕੇ ਆਪਣਾ ਘਰਾਂ ਵਿਚ ਰਹਿਣ।

ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਵੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਚਲਾ ਕੇ ਚਿੱਟੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰ ਉਜਾੜੇ ਗਏ ਹਨ ਤੇ ਨਸ਼ਿਆਂ ‘ਤੇ ਪੂਰੀ ਤਰ੍ਹਾ ਠੱਲ੍ਹ ਪਾਈ ਜਾ ਰਹੀ ਹੈ।

ਉਨ੍ਹਾਂ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਗੈੰਗਸਟਰਾਂ ਵਿਰੁੱਧ ਸਖਤ ਐਕਸ਼ਨ ਲੈ ਰਹੀ ਹੈ ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!