Uncategorized

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

109 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 3.30 ਕਰੋੜ ਰੁਪਏ ਦੀ ਗਰਾਂਟ ਜਾਰੀ

ਪਾਇਲ 28 ਨਵੰਬਰ ( ਬਿਊਰੋ ) – ਵਿਧਾਨ ਸਭਾ ਹਲਕਾ ਪਾਇਲ ਵਿਖੇ ਵਿਕਾਸ ਪ੍ਰੋਜੈਕਟਾਂ ਦੀ ਹਨੇਰੀ ਚੱਲੀ ਹੈ ਜਿਸਦੇ ਤਹਿਤ ਵੱਖ-ਵੱਖ 109 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 3.30 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਇਹ ਗਰਾਂਟਾਂ ਪਿੰਡਾਂ ਦੇ ਸਰਪੰਚਾਂ ਨੂੰ ਖੁਦ ਆਪਣੇ ਹੱਥੀਂ ਵੰਡੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਰਾਂਟ ਨਾਲ ਪਾਇਲ ਹਲਕੇ ਦੀ ਨੁਹਾਰ ਹੋਰ ਬਦਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੁਰਾਣੀਆਂ ਅਤੇ ਟੁੱਟੀਆਂ ਗਲੀਆਂ ਨੂੰ ਪੱਕਾ ਕਰਨ ਦੇ ਨਾਲ ਜਿੱਥੇ-ਜਿੱਥੇ ਲੋੜ ਹੋਵੇਗੀ, ਉੱਥੇ ਇੰਟਰਲਾਕ ਟਾਇਲਾਂ ਨਾਲ ਸੁੰਦਰ ਅਤੇ ਮਜ਼ਬੂਤ ਗਲੀਆਂ ਤਿਆਰ ਕੀਤੀਆਂ ਜਾਣਗੀਆਂ। ਨਿਕਾਸੀ ਲਈ ਨਵੀਆਂ ਨਾਲੀਆਂ ਬਣਨਗੀਆਂ ਅਤੇ ਪੁਰਾਣੀਆਂ ਦੀ ਮਰੰਮਤ ਹੋਵੇਗੀ।

ਇਸ ਤੋਂ ਇਲਾਵਾ ਵਿਧਾਇਕ ਗਿਆਸਪੁਰਾ ਵੱਲੋਂ ਹਲਕਾ ਪਾਇਲ ਵਿਖੇ ਵੱਖ-ਵੱਖ ਨਵੇਂ 31 ਖੇਡ ਮੈਦਾਨਾਂ ਦੇ ਨਿਰਮਾਣ ਕਾਰਜ਼ਾਂ ਨੂੰ ਹਰੀ ਝੰਡੀ ਦਿੱਤੀ ਗਈ ਜਿਨ੍ਹਾਂ ਵਿੱਚੋਂ 21 ਖੇਡ ਮੈਦਾਨਾਂ ਦਾ ਰਸਮੀ ਉਦਘਾਟਨ ਵੀ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਨਵੀਂ ਪੀੜ੍ਹੀ ਦੇ ਨੌਜਵਾਨਾਂ ਅਤੇ ਹੋਰ ਖਿਡਾਰੀਆਂ ਨੂੰ ਇਸਦਾ ਲਾਭ ਮਿਲ ਸਕੇ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਹਲਕਾ ਪਾਇਲ ਅਧੀਨ ਵੱਖ-ਵੱਖ ਪਿੰਡਾਂ ਵਿੱਚ 330 ਘਰਾਂ ਦੇ ਪੁਨਰ ਨਿਰਮਾਣ ਲਈ ਮਨਜ਼ੂਰੀ ਪੱਤਰ ਵੀ ਵੰਡੇ।

ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਕੇਂਦਰ ਧਰਮਸ਼ਾਲਾਵਾ ਦੀ ਮਰੰਮਤ ਵੀ ਇਸ ਗਰਾਂਟ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਕਈ ਪਿੰਡਾਂ ਦੇ ਧਾਰਮਿਕ ਸਥਾਨਾਂ ਦੀ ਮਰੰਮਤ ਹੋਣ ਨਾਲ ਪਿੰਡਾਂ ਵਿੱਚ ਸਮਾਜਕ ਏਕਤਾ ਹੋਰ ਮਜ਼ਬੂਤ ਹੋਵੇਗੀ। ਗਰਾਂਟ ਵੰਡ ਸਮਾਰੋਹ ਦੌਰਾਨ ਪਾਇਲ ਹਲਕੇ ਦੇ ਲੋਕਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋਂ ਅਤੇ ਨੌਜਵਾਨ ਆਗੂ ਅਭੈ ਸਿੰਘ ਬੈਂਸ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ ਜਿਨ੍ਹਾਂ ਪੰਜਾਬ ਸਰਕਾਰ ਦੇ ਇਸ ਵਿਕਾਸਸ਼ੀਲ ਕਦਮ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ। ਹਰ ਪਿੰਡ ਨੂੰ ਸੁਵਿਧਾਵਾਂ ਨਾਲ ਲੈਸ ਕਰਕੇ ਲੋਕਾਂ ਦਾ ਜੀਵਨ-ਪੱਧਰ ਉੱਪਰ ਚੁੱਕਣਾ ਸਰਕਾਰ ਦੀ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਗਰਾਂਟ ਜਾਰੀ ਕਰਕੇ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣ ‘ਤੇ ਜ਼ੋਰ ਦਿੱਤਾ।

ਪਿੰਡਾਂ ਦੇ ਸਰਪੰਚਾਂ ਨੇ ਵੀ ਖੁੱਲ੍ਹੇ ਦਿਲ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਗਰਾਂਟਾਂ ਪਿੰਡਾਂ ਨੂੰ ਨਵੇਂ ਵਿਕਾਸ ਦੀ ਰਾਹ ‘ਤੇ ਲੈ ਜਾਣ ਵਿੱਚ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਸਾਂਝੇ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੰਡੀਆਂ ਗਈਆਂ ਇਹ ਗਰਾਂਟਾਂ ਨਾ ਸਿਰਫ਼ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੀਆਂ, ਸਗੋਂ ਲੋਕਾਂ ਨੂੰ ਸਿਹਤਮੰਦ, ਸਾਫ਼-ਸੁਥਰਾ ਅਤੇ ਬਿਹਤਰ ਜੀਵਨ ਦੇਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!