ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਹੁਸ਼ਿਆਰਪੁਰ ’ਚ ਈ.ਵੀ.ਐਮ ਵੇਅਰਹਾਉਸ ਦੀ ਕੀਤੀ ਮਾਸਿਕ ਪੜਤਾਲ
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਮੌਜੂਦ

ਹੁਸ਼ਿਆਰਪੁਰ, 28 ਨਵੰਬਰ ( ਬਿਊਰੋ ) ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈ.ਵੀ.ਐਮ ਵੇਅਰਹਾਉਸ ਦੀ ਬਿਨਾ ਖੋਲ੍ਹੇ ਨਵੰਬਰ 2025 ਦੀ ਮਾਸਿਕ ਪੜਤਾਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਵਲੋਂ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਪੜਤਾਲ ਪ੍ਰਕਿਰਿਆ ਤਹਿਤ ਸਾਰੇ ਸਬੰਧਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ, ਤਾਂ ਜੋ ਪਾਰਦਰਸ਼ਤਾ ਸੁਨਿਸ਼ਚਿਤ ਕੀਤਾ ਜਾ ਸਕੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਈ.ਵੀ.ਐਮ ਵੇਅਰਹਾਉਸ ਦੀ ਮਾਸਿਕ ਪੜਤਾਲ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ।

ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਏ ਰੱਖਣਾ ਹੈ। ਉਨ੍ਹਾਂ ਤਸੱਲੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਵਿਚ ਵੇਅਰਹਾਉਸ ਦੀ ਵਿਵਸਥਾ ਉਚ ਮਿਆਰਾਂ ਅਨੁਸਾਰ ਪਾਈ ਗਈ ਹੈ।

ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਨੇ ਇਸ ਮੌਕੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤੰਤਰਿਕ ਪ੍ਰਕਿਰਿਆ ਵਿਚ ਆਮ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਨੂੰ ਲੈ ਕੇ ਫੈਲਾਈ ਜਾਣ ਵਾਲੀਆਂ ਤਰੁੱਟੀਆਂ ਨੂੰ ਦੂਰ ਕਰਨ ਵਿਚ ਸਹਾਇਕ ਹੈ।

ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਸੀ.ਪੀ.ਆਈ (ਐਮ) ਬਲਵਿੰਦਰ ਸਿੰਘ ਤੋਂ ਇਲਾਵਾ ਨੋਡਲ ਅਫ਼ਸਰ ਈ.ਵੀ.ਐਮ ਬਲਵਿੰਦਰ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਵੀਰ ਸਿੰਘ ਵੀ ਮੌਜੂਦ ਸਨ।
#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




