69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕੁੜੀਆਂ ਦੇ ਬੇਸਬਾਲ ਅੰਡਰ 19 ਮੁਕਬਲਿਆਂ ਦਾ ਆਰੰਭ
ਲੁਧਿਆਣਾ ਨੇ ਮਾਲੇਰਕੋਟਲਾ ਤੇ ਜਲੰਧਰ ਨੇ ਮਾਨਸਾ ਨੂੰ ਹਰਾਇਆ

ਬਰਨਾਲਾ, 7 ਨਵੰਬਰ ( ਬਿਊਰੋ, ਵਾਸ਼ਿਸ਼ਟ ) ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੇਸਬਾਲ ਅੰਡਰ 19 ਸਾਲ (ਲੜਕੀਆਂ) ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ੁਰੂ ਹੋ ਗਏ ਹਨ।

ਇਹਨਾਂ ਖੇਡਾਂ ਦਾ ਉਦਘਾਟਨ ਕਰਨ ਲਈ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਹਨਾਂ ਨੇ ਖਿਡਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ ਅਤੇ ਖੇਡ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਇਨ੍ਹਾਂ ਮੈਚਾਂ ਵਿੱਚੋਂ ਲੁਧਿਆਣਾ ਨੇ ਮਾਲੇਰਕੋਟਲਾ, ਜਲੰਧਰ ਨੇ ਮਾਨਸਾ ਅਤੇ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ ਹਰਾਇਆ।

ਇਸ ਮੌਕੇ ਪ੍ਰਿੰਸੀਪਲ ਰਾਜ਼ੇਸ਼ ਕੁਮਾਰ, ਬਲਜਿੰਦਰ ਸਿੰਘ, ਮਲਕੀਤ ਸਿੰਘ, ਸਤਵੀਰ ਸਿੰਘ, ਦਿਨੇਸ਼ ਕੁਮਾਰ, ਲਵਲੀਨ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਸੁਰਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਲਖਵੀਰ ਸਿੰਘ, ਸੁਖਰਾਜ ਕੌਰ, ਗੁਰਸਿਮਰਤ ਕੌਰ, ਰਮਨਦੀਪ ਸਿੰਘ, ਮਨਜਿੰਦਰ ਸਿੰਘ, ਸੰਸਾਰ ਸਿੰਘ, ਅਰਚਨਾ, ਰਮਜ਼ਾਨ ਖਾਨ, ਭੁਪਿੰਦਰ ਸਿੰਘ, ਅਮਨਦੀਪ ਕੌਰ, ਰਵਿੰਦਰ ਕੌਰ, ਗੁਰਲਾਲ ਸਿੰਘ ਸਮੇਤ ਵੱਖ–ਵੱਖ ਜ਼ਿਲ੍ਹਿਆਂ ਦੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




