ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਚੱਲ ਰਹੀ 7 ਦਿਨੀ ਯੁਵਾ ਆਪਦਾ ਮਿੱਤਰਾ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ
ਟ੍ਰੇਨਿੰਗ ਦਾ ਮੁੱਖ ਉਦੇਸ਼ ਐਨ.ਐਸ.ਐਸ. ਵਾਲੰਟੀਅਰਾਂ ਨੂੰ ਕੁਦਰਤੀ ਅਤੇ ਮਨੁੱਖੀ ਆਪਦਾਵਾਂ ਨਾਲ ਨਜਿੱਠਣ ਲਈ ਤਿਆਰ ਕਰਨਾ

ਫਿਰੋਜ਼ਪੁਰ 22 ਨਵੰਬਰ ( ਬਿਊਰੋ ) ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ 7 ਦਿਨੀ ਯੁਵਾ ਆਪਦਾ ਮਿੱਤਰਾ ਟ੍ਰੇਨਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (MGSIPA) ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਈ ਗਈ।

ਇਹ ਟ੍ਰੇਨਿੰਗ ਪ੍ਰੋਗਰਾਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਨਿਰਦੇਸ਼ਾਂ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਦੇ ਜਨਰਲ ਮੈਨੇਜਰ ਆਫ ਡਿਜ਼ਾਸਟਰ ਮੈਨੇਜਮੈਂਟ ਕਰਨਲ ਦਲਬੀਰ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਐਨ.ਐਸ.ਐਸ. ਵਾਲੰਟੀਅਰਾਂ ਨੂੰ ਕੁਦਰਤੀ ਅਤੇ ਮਨੁੱਖੀ ਆਪਦਾਵਾਂ ਨਾਲ ਨਜਿੱਠਣ ਲਈ ਤਿਆਰ ਕਰਨਾ ਹੈ ।

ਟ੍ਰੇਨਿੰਗ ਦੌਰਾਨ ਭਾਗ ਲੈਣ ਵਾਲੇ ਐਨ.ਐਸ.ਐਸ. ਵਾਲੰਟੀਅਰਾਂ ਨੂੰ ਸਿਧਾਂਤਕ ਅਤੇ ਪ੍ਰੈਕਟੀਕਲ ਦੋਵੇਂ ਤਰ੍ਹਾਂ ਦੀ ਟ੍ਰੇਨਿੰਗ ਕਰਵਾਈ ਗਈ।

ਇਸ ਦੌਰਾਨ ਕਮਿਊਨਿਟੀ ਬੇਸਡ ਫਰਸਟ ਐਡ, ਬੇਸਿਕ ਲਾਈਫ ਸਪੋਰਟ (BLS), ਰੱਸਾ ਰੈਸਕਿਊ, ਭੂ-ਖਲਨ (ਲੈਂਡਸਲਾਈਡ), ਹੜ੍ਹ, ਬਲੈਕਆਊਟ, ਸੁੱਕਾ (ਡਰਾਅਟ), ਹੀਟ ਵੇਵ ਤੇ ਕੋਲਡ ਵੇਵ, ਬਿਜਲੀ ਡਿੱਗਣਾ (ਲਾਈਟਨਿੰਗ) ਵਰਗੀਆਂ ਐਮਰਜੈਂਸੀ ਸਥਿਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਟ੍ਰੇਨਿੰਗ ਦੌਰਾਨ ਵਾਲੰਟੀਅਰਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਸੰਕਟ ਦੇ ਸਮੇਂ ਲੋਕਾਂ ਨੂੰ ਤੁਰੰਤ ਮਦਦ ਦਿੱਤੀ ਜਾ ਸਕਦੀ ਹੈ, ਕਿਵੇਂ ਮੌਕੇ ‘ਤੇ ਫਰਸਟ ਏਡ ਦੇ ਕੇ ਜਾਨ ਬਚਾਈ ਜਾ ਸਕਦੀ ਹੈ, ਅਤੇ ਰੈਸਕਿਊ ਦੌਰਾਨ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਕਿਸ ਤਰ੍ਹਾਂ ਯਕੀਨੀ ਬਣਾਈ ਜਾ ਸਕਦੀ ਹੈ।

ਪ੍ਰੈਕਟੀਕਲ ਸੈਸ਼ਨਾਂ ਵਿੱਚ ਵਾਲੰਟੀਅਰਾਂ ਨੇ ਰੱਸੀ ਨਾਲ ਬਚਾਵ ਕਾਰਵਾਈ, ਜ਼ਖ਼ਮੀ ਵਿਅਕਤੀ ਨੂੰ ਸ਼ਿਫਟ ਕਰਨਾ, ਸੀਪੀਆਰ ਦੇਣਾ ਅਤੇ ਜਲ, ਅੱਗ ਜਾਂ ਬਿਜਲੀ ਵਰਗੀ ਐਮਰਜੈਂਸੀ ਸਥਿਤੀ ਵਿਚ ਪ੍ਰਭਾਵਸ਼ਾਲੀ ਰੋਲ ਨਿਭਾਉਣ ਦੀ ਪ੍ਰੈਕਟਿਸ ਕੀਤੀ।

ਇਸ ਮੌਕੇ ਜਸਵੀਰ ਸਿੰਘ ਡੀਆਈਜੀ ਦਫ਼ਤਰ ਫਿਰੋਜ਼ਪੁਰ), ਕਮਲ ਖੰਨਾ ਐਨਐਸਐਸ ਇੰਚਾਰਜ), ਰਾਹੁਲ ਚੋਪੜਾ, ਅਤੇ ਜਸਵੀਰ ਚੰਦ (ਐਨਐਸਐਸ ਨੋਡਲ ਅਫਸਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਉਨ੍ਹਾਂ ਨੇ ਐਨ.ਐਸ.ਐਸ ਵਾਲੰਟੀਅਰਾਂ ਨੂੰ ਆਫਤਾਵਾਂ ਦੌਰਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਰੇ ਪ੍ਰੇਰਿਤ ਕੀਤਾ। ਤਕਰੀਬਨ 150 ਐਨਐਸਐਸ ਵਾਲੰਟੀਅਰ ਇਸ ਟ੍ਰੇਨਿੰਗ ਵਿੱਚ ਸਰਗਰਮ ਹਿੱਸਾ ਲੈਂਦੇ ਨਜ਼ਰ ਆਏ।

ਟ੍ਰੇਨਿੰਗ ਟੀਮ ਦੇ ਮੈਂਬਰ ਅਮਰਿੰਦਰ ਸਿੰਘ, ਜਸਵੀਰ ਸਿੰਘ (ਕੈਪਟਨ ਰਿਟਾਇਰਡ), ਅਮਨ ਮੰਨਕੋਟੀਆ, ਸੁਮਿਤ ਸਿੰਘ, ਮਹਿਕਪ੍ਰੀਤ ਸਿੰਘ, ਜਸਵੀਰ ਸਿੰਘ ਪਿੱਪਲੀ, ਜੌਨਸਨ, ਨਰਿੰਦਰ ਸਿੰਘ ਅਤੇ ਰਮਨਦੀਪ ਸਿੰਘ ਹਨ।

ਇਹ ਟ੍ਰੇਨਿੰਗ ਕਾਰਜਕ੍ਰਮ ਨਾ ਸਿਰਫ਼ ਯੁਵਾਵਾਂ ਵਿੱਚ ਜਾਗਰੂਕਤਾ ਪੈਦਾ ਕਰਦਾ ਹੈ, ਸਗੋਂ ਉਨ੍ਹਾਂ ਨੂੰ ਐਮਰਜੈਂਸੀ ਸਥਿਤੀਆਂ ਵਿਚ ਤੁਰੰਤ ਕਾਰਵਾਈ ਕਰਨ ਯੋਗ ਬਣਾਉਂਦਾ ਹੈ।

ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਸਮਾਜ ਨੂੰ ਆਪਦਾ-ਪ੍ਰਤੀਰੋਧੀ ਅਤੇ ਸੁਰੱਖਿਅਤ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




