ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ 06.12.2025 ਤੋਂ 06.01.2026 ਤੱਕ

ਲੁਧਿਆਣਾ 27 ਦਸੰਬਰ ( ਬਿਊਰੋ, ਵਾਸ਼ਿਸ਼ਟ ) ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ,

ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ,

ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta




