Uncategorized

ਜ਼ਿਲ੍ਹਾ ਪੁਲਿਸ ਵੱਲੋਂ ਮਿਤੀ 06.12.2025 ਤੋਂ 19.12.2025 ਤਕ 36 ਕੇਸ ਦਰਜ; 42 ਮੁਲਜ਼ਮ ਗ੍ਰਿਫਤਾਰ

194 ਗ੍ਰਾਮ ਹੈਰੋਇਨ ਤੇ 720 ਨਸ਼ੀਲੀਆਂ ਗੋਲੀਆਂ ਬ੍ਰਾਮਦ

ਸੰਗਰੂਰ, 20 ਦਸੰਬਰ ( ਬਿਊਰੋ, ਵਾਸ਼ਿਸ਼ਟ ) ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.12.2025 ਤੋਂ 19.12.2025 ਤੱਕ ਡਰੱਗ ਦੇ 24 ਕੇਸ ਦਰਜ ਕਰ ਕੇ 28 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 194 ਗ੍ਰਾਮ ਹੈਰੋਇਨ ਅਤੇ 720 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।

ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 10 ਕੇਸ ਦਰਜ ਕਰਕੇ 11 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 207.750 ਲੀਟਰ ਸ਼ਰਾਬ ਠੇਕਾ ਦੇਸੀ ਅਤੇ 250 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।

ਇਸ ਤੋਂ ਇਲਾਵਾ ਅਸਲਾ ਐਕਟ ਦਾ 01 ਮੁਕੱਦਮਾ ਦਰਜ ਕਰ ਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 01 ਪਿਸਟਲ ਅਤੇ 02 ਕਾਰਤੂਸ ਬ੍ਰਾਮਦ ਕੀਤੇ ਗਏ। ਜੂਆ ਐਕਟ ਤਹਿਤ 01 ਕੇਸ ਦਰਜ ਕਰ ਕੇ 01 ਕਥਿਤ ਦੋਸ਼ੀ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋਂ 1560/- ਰੁਪਏ ਬ੍ਰਾਮਦ ਕਰਾਏ ਗਏ।

ਮਿਤੀ 12.12.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 01 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰ ਕੇ ਨਗਰ ਕੌਂਸਲ, ਸੁਨਾਮ ਦੀ ਜ਼ਮੀਨ ‘ਤੇ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜ਼ਰ ਚਲਾ ਕੇ ਢਾਹ ਦਿੱਤੀ ਗਈ।

ਥਾਣਾ ਸਿਟੀ ਸੁਨਾਮ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ 07 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ ਕਰ ਕੇ 05 ਮੋਟਰਸਾਈਕਲ ਅਤੇ ਕਰੀਬ 01 ਲੱਖ 50 ਹਜ਼ਾਰ ਰੁਪਏ ਦਾ ਚੋਰੀ ਹੋਇਆ ਸਮਾਨ ਬ੍ਰਾਮਦ ਕਰਵਾਇਆ ਗਿਆ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 59 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।#pmo #cmpunjab #Loksampark #highlight #MLA #dgppunjab #sspsangrur #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!