ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ 1 ਨਾਮਜ਼ਦਗੀ ਪੱਤਰ ਅਤੇ ਬਲਾਕ ਸੰਮਤੀ ਲਈ 1 ਨਾਮਜ਼ਦਗੀ ਰੱਦ : ਜ਼ਿਲ੍ਹਾ ਚੋਣ ਅਫ਼ਸਰ
ਕਿਹਾ, 6 ਦਸੰਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਰੀ ਮਿਤੀ

ਮਾਲੇਰਕੋਟਲਾ, 5 ਦਸੰਬਰ ( ਬਿਊਰੋ ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਰੱਦ ਕੀਤੇ ਨਾਮਜ਼ਦਗੀ ਪੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਪ੍ਰਾਪਤ ਹੋਈਆਂ 50 ਨਾਮਜਦਗੀਆਂ ਵਿੱਚੋਂ 1 ਅਰਜੀ ਨੂੰ ਰੱਦ ਕੀਤਾ ਗਿਆ ਹੈ। ਇਸੇ ਤਰਾਂ ਬਲਾਕ ਸੰਮਤੀਆਂ ਅਹਿਮਦਗੜ ਲਈ ਪ੍ਰਾਪਤ ਹੋਈਆਂ 59 ਨਾਮਜਦਗੀਆਂ ਵਿੱਚੋਂ 1ਅਰਜੀ ਨੂੰ ਰੱਦ ਕੀਤਾ ਗਿਆ। ਬਲਾਕ ਸੰਮਤੀ ਅਮਰਗੜ੍ਹ ਲਈ ਪ੍ਰਾਪਤ ਹੋਈਆਂ 64 ਨਾਮਜਦਗੀਆਂ ਅਤੇ ਬਲਾਕ ਸੰਮਤੀ ਮਾਲੇਰਕੋਟਲਾ (ਐਚ) ਲਈ 59 ਨਾਮਜ਼ਦਗੀ ਪੱਤਰਾਂ ਵਿੱਚੋਂ ਕੋਈ ਨਾਮਜਦਗੀ ਪੜਤਾਲ ਉਪਰੰਤ ਕਮੀਆਂ ਪਾਉਣ ਕਾਰਨ ਪ੍ਰਸ਼ਾਸਨ ਵੱਲੋਂ ਰੱਦ ਨਹੀਂ ਕੀਤੀ ਗਈ

ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ 6 ਦਸੰਬਰ ਨੂੰ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀਆਂ ਵਾਪਿਸ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਚੋਣਾਂ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣੀਆਂ ਹਨ ਅਤੇ 17 ਦਸੰਬਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਤੇ ਕੀਤੀ ਜਾਣੀ ਹੈ। #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




