ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 103 ਇੰਫੈਂਟਰੀ ਬਟਾਲੀਅਨ (ਟੀ.ਏ.) ਲਈ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 22 ਦਸੰਬਰ ( ਬਿਊਰੋ, ਵਾਸ਼ਿਸ਼ਟ) ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਦੇ ਇੱਛੁਕ ਯੁਵਕਾਂ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ 103 ਇੰਫੈਂਟਰੀ ਬਟਾਲੀਅਨ (ਟੈਰੀਟੋਰਿਅਲ ਆਰਮੀ) ਦੀ ਭਰਤੀ ਸਬੰਧੀ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਕੀਤਾ ਗਿਆ ਹੈ।

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ 103 ਇੰਫੈਂਟਰੀ ਬਟਾਲੀਅਨ ਵੱਲੋਂ ਮਿਤੀ 17 ਨਵੰਬਰ 2025 ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਸਬੰਧੀ ਫਿਜ਼ੀਕਲ ਟਰਾਇਲ ਕਰਵਾਏ ਗਏ ਸਨ।

ਇਨ੍ਹਾਂ ਫਿਜ਼ੀਕਲ ਟਰਾਇਲਾਂ ਵਿੱਚੋਂ ਜਿਹੜੇ ਯੁਵਕ ਫਿਜ਼ੀਕਲ ਤੌਰ ’ਤੇ ਫਿੱਟ ਕਰਾਰ ਦਿੱਤੇ ਗਏ ਹਨ, ਉਨ੍ਹਾਂ ਦੀ ਲਿਖਤੀ ਪੇਪਰ ਦੀ ਤਿਆਰੀ ਹੁਣ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਨਾਲ ਸਬੰਧਤ ਇੱਛੁਕ ਯੁਵਕ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ।

ਯੁਵਕ ਕੈਂਪ ਵਿੱਚ ਆਉਂਦੇ ਸਮੇਂ ਫਿਜ਼ੀਕਲ ਫਿੱਟ ਹੋਣ ਸਬੰਧੀ ਦਸਤਾਵੇਜ਼, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ ਬਾਰ੍ਹਵੀਂ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆਂ, ਪੰਜਾਬ ਰਿਹਾਇਸ਼ੀ ਸਰਟੀਫਿਕੇਟ ਦੀ ਕਾਪੀ, ਜਾਤੀ ਸਰਟੀਫਿਕੇਟ ਦੀ ਕਾਪੀ, ਆਧਾਰ ਕਾਰਡ ਦੀ ਕਾਪੀ, ਬੈਂਕ ਖਾਤੇ ਦੀ ਕਾਪੀ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਨਾਲ ਲਿਆਉਣ।

ਕੈਂਪ ਟ੍ਰੇਨਿੰਗ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਯੁਵਕਾਂ ਨੂੰ ਰਹਿਣ ਅਤੇ ਖਾਣ-ਪੀਣ ਦੀ ਸੁਵਿਧਾ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਲਿਖਤੀ ਪੇਪਰ ਜਾਂ ਫਿਜ਼ੀਕਲ ਤਿਆਰੀ ਲਈ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾਵੇਗੀ। ਯੁਵਕ ਆਪਣੇ ਨਾਲ ਰਹਿਣ ਲਈ ਬਿਸਤਰਾ, ਖਾਣਾ ਖਾਣ ਲਈ ਬਰਤਨ, ਇੱਕ ਕਾਪੀ ਅਤੇ ਇੱਕ ਪੈਨ ਆਦਿ ਵੀ ਨਾਲ ਲਿਆਉਣ।

ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਨਾਲ ਮੋਬਾਈਲ ਨੰਬਰ 78888-48823 ਅਤੇ 88728-02046 ’ਤੇ ਸੰਪਰਕ ਕੀਤਾ ਜਾ ਸਕਦਾ ਹੈ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta




