ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਯੋਗ ਵਿਦਿਆਰਥੀ 15 ਦਸੰਬਰ ਤੱਕ ਕਰ ਸਕਣਗੇ ਅਪਲਾਈ
ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਅਪਲਾਈ ਕਰਕੇ ਵਜ਼ੀਫਾ ਸਕੀਮ ਦਾ ਲਾਭ ਪ੍ਰਾਪਤ ਕਰਨ

ਮਾਲੇਰਕੋਟਲਾ, 2 ਦਸੰਬਰ ( ਬਿਊਰੋ) ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਜ਼ ਸਕੀਮ ਤਹਿਤ ਸਾਲ 2025-26 ਲਈ ਵਿਦਿਆਰਥੀਆਂ, ਵਿੱਦਿਅਕ ਸੰਸਥਾਵਾਂ ਤੇ ਸੈਂਕਸ਼ਨਿੰਗ ਅਤੇ ਲਾਗੂਕਰਤਾ ਵਿਭਾਗਾਂ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਦਾ ਰਿਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਜਿਸ ਤਹਿਤ ਅਨੁਸੂਚਿਤ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਦਾ ਲਾਭ ਦੇਣ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ’ਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵਿਦਿਆਰਥੀਆਂ ਲਈ ਨਵੇਂ ਫ੍ਰੀ ਸ਼ਿਪ ਕਾਰਡ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਦਸੰਬਰ 2025 ਹੈ। ਇਸੇ ਤਰ੍ਹਾਂ ਸੰਸਥਾਵਾਂ ਵੱਲੋਂ ਤਰੁੱਟੀਆਂ ਦੂਰ ਕਰਨ ਉਪਰੰਤ ਮੁਕੰਮਲ ਕੇਸ (ਨਵੇਂ ਅਤੇ ਨਵਿਉਣਯੋਗ) ਅਪਰੂਵਿੰਗ ਅਥਾਰਟੀ/ਸੈਂਕਸ਼ਨਿੰਗ ਅਥਾਰਟੀਆਂ ਨੂੰ 29 ਦਸੰਬਰ 2025 ਤੱਕ ਭੇਜੇ ਜਾ ਸਕਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਅਪਰੂਵਿੰਗ ਅਥਾਰਟੀ ਵੱਲੋਂ ਵਜ਼ੀਫੇ ਲਈ ਸਬੰਧਿਤ ਵਿਭਾਗਾਂ/ਸੈਂਕਸ਼ਨਿੰਗ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਦੀ ਆਖਰੀ ਮਿਤੀ 05 ਜਨਵਰੀ 2026 ਹੈ, ਜਦਕਿ ਸਬੰਧਿਤ ਵਿਭਾਗਾਂ/ਅਪਰੂਵਿੰਗ ਵਿਭਾਗਾਂ ਵੱਲੋਂ ਸਮਾਜਿਕ ਨਿਆਂ ਅਧਿਕਾਰਤਾ ਵਿਭਾਗ ਨੂੰ ਵਜ਼ੀਫੇ ਲਈ ਆਨਲਾਈਨ ਪ੍ਰਸਤਾਵ 12 ਜਨਵਰੀ 2026 ਤੱਕ ਭੇਜੇ ਜਾ ਸਕਦੇ ਹਨ।

ਉਨ੍ਹਾਂ ਨੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਅਪਲਾਈ ਕਰਕੇ ਵਜ਼ੀਫਾ ਸਕੀਮ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




