Uncategorized

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਦੇ ਆਖਰੀ ਦਿਨ ਕੁੱਲ 248 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨੰਬਰ 80541-05904

ਬਰਨਾਲਾ, 4 ਦਸੰਬਰ ( ਬਿਊਰੋ ) ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਲਈ 42, ਪੰਚਾਇਤ ਸੰਮਤੀ ਬਰਨਾਲਾ ਲਈ 45, ਪੰਚਾਇਤ ਸੰਮਤੀ ਮਹਿਲ ਕਲਾਂ ਲਈ 84 ਅਤੇ ਪੰਚਾਇਤ ਸੰਮਤੀ ਸ਼ਾਹਿਣਾ ਲਈ 77 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।

ਉਹਨਾਂ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਬਰਨਾਲਾ ਦੀਆਂ 15 ਪੰਚਾਇਤ ਸੰਮਤੀਆਂ, ਸਹਿਣਾ ਅਤੇ ਮਹਿਲ ਕਲਾਂ ਦੀਆਂ 25-25 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ, ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨੰਬਰ 80541-05904 ਜਾਂ Email id- zilaparishadelectionscomplaint@gmail.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!