Uncategorized

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੋਈ ਨਾਮਜ਼ਦਗੀ ਨਹੀਂ ਤੇ ਪੰਚਾਇਤ ਸੰਮਤੀਆਂ ਲਈ 3 ਨਾਮਜ਼ਦਗੀਆਂ ਦਾਖਲ

4 ਦਸੰਬਰ ਤੱਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ, ਪੜਤਾਲ 5 ਨੂੰ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ

ਸੰਗਰੂਰ, 2 ਦਸੰਬਰ ( ਬਿਊਰੋ ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਤੇ 10 ਪੰਚਾਇਤ ਸੰਮਤੀ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 3 ਨਾਮਜ਼ਦਗੀਆਂ ਦਾਖਲ ਹੋਈਆਂ ਹਨ।

ਦੂਜੇ ਦਿਨ ਪੰਚਾਇਤ ਸੰਮਤੀ ਅੰਨਦਾਣਾ ਦੇ ਜ਼ੋਨ ਭੂਲਣ ਤੋਂ ਇਕ ਨਾਮਜ਼ਦਗੀ ਪੱਤਰ ਦਾਖਲ ਹੋਇਆ ਹੈ ਅਤੇ ਪੰਚਾਇਤ ਸੰਮਤੀ ਦਿੜ੍ਹਬਾ ਦੇ ਜ਼ੋਨ ਤਰੰਜੀਖੇੜਾ ਤੋਂ ਇਕ ਨਾਮਜ਼ਦਗੀ ਦਾਖਲ ਹੋਈ ਹੈ। ਜਦਕਿ ਪੰਚਾਇਤ ਸੰਮਤੀ ਊਧਮ ਸਿੰਘ ਵਾਲਾ ਸੁਨਾਮ ਦੀ ਜੋ਼ਨ ਲਖਮੀਰਵਾਲਾ ਤੋਂ ਇਕ ਨਾਮਜ਼ਦਗੀ ਪੱਤਰ ਦਾਖਲ ਹੋਇਆ ਹੈ।

ਸ਼੍ਰੀ ਰਾਹੁਲ ਚਾਬਾ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।

ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ।

ਇਹ ਚੋਣ ਸੰਗਰੂਰ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 162 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 709857 ਹੈ, ਜਿਨ੍ਹਾਂ ਵਿੱਚ 375906 ਪੁਰਸ਼, 333946 ਇਸਤਰੀਆਂ ਅਤੇ 05 ਹੋਰ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 790 ਬੂਥ ਸਥਾਪਿਤ ਕੀਤੇ ਗਏ ਹਨ।

ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁ: ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!