Uncategorized

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ (ਵਿਕਾਸ)

ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ ਦੇ ਉਮੀਦਵਾਰ ਜੇਤੂ ਘੋਸਿਤ

ਮਾਲੇਰਕੋਟਲਾ 6 ਦਸੰਬਰ ( ਬਿਊਰੋ ) ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ

ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ ।

ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ ਤੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ ।

ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਾਲੇਰਕੋਟਲਾ(ਹ)ਦੇ 15 ਜੋਨਾਂ ਲਈ 45, ਪੰਚਾਇਤ ਸੰਮਤੀਆਂ ਅਮਰਗੜ੍ਹ ਦੇ 15 ਜੋਨਾਂ ਲਈ 47 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਦੇ 15 ਜੋਨਾਂ ਲਈ 42 ਉਮੀਦਵਾਰ ਚੋਣ ਮੈਦਾਨ ਵਿੱਚ ਹਨ ।

ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਪੰਚਾਇਤ ਸੰਮਤੀਆਂ ਅਮਰਗੜ੍ਹ ਵਿਖੇ 1 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਵਿਖੇ ਵੀ 1 ਉਮੀਦਵਾਰ ਦੀ ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ ਚੋਣ ਹੋਈ ਹੈ।

ਇਸ ਦੌਰਾਨ ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ 10 ਜੋਨਾਂ ਅਤੇ ਤਿੰਨੇ ਪੰਚਾਇਤ ਸੰਮਤੀਆਂ ਦੇ 45 ਜੋਨਾਂ ਲਈ 257 ਬੂਥਾਂ ਤੇ ਵੋਟਾਂ ਸਵੇਰੇ 08-00 ਵਜੇਂ ਤੋ ਸ਼ਾਮ 04-00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਪੈਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ ।

ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਚੋਣਾਂ ਪੂਰੀ ਤਰਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!