Uncategorized

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ‘ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

ਕਰੀਬ 37.77 ਲੱਖ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ ਵਸਨੀਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ

ਲੁਧਿਆਣਾ 6 ਦਸੰਬਰ ( ਬਿਊਰੋ ) – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 47 ਅਧੀਨ ਨਿਊ ਕਰਤਾਰ ਨਗਰ ਵਿਖੇ ਪਾਣੀ ਦੀ ਪਾਈਪਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਕਰੀਬ 37.77 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਸਿੱਧੂ ਨੇ ਕਿਹਾ ਇਸ ਪਹਿਲਕਦਮੀ ਤਹਿਤ ਸੈਨੀਟੇਸ਼ਨ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਅੱਪਗ੍ਰੇਡ ਕੀਤਾ ਗਿਆ ਸਿਸਟਮ ਵਸਨੀਕਾਂ ਨੂੰ ਸਾਫ਼ ਪਾਣੀ ਅਤੇ ਵਧੇਰੇ ਭਰੋਸੇਯੋਗ ਸਪਲਾਈ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਸਾਫ ਸੁਥਰਾ ਪਾਣੀ ਅਤੇ ਬੁਨਿਆਦੀ ਸਹੂਲਤਾਂ ਹਲਕਾ ਨਿਵਾਸੀਆਂ ਦਾ ਮੌਲਿਕ ਅਧਿਕਾਰ ਹੈ ਜੋ ਸਮੇਂ ਸਿਰ ਉਨ੍ਹਾਂ ਨੂੰ ਮੁਹੱਈਆ ਕਰਵਾਉਣਾ ਸਾਡੀ ਜਿੰਮੇਵਾਰੀ ਵੀ ਬਣਦੀ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ।

ਵਿਧਾਇਕ ਸਿੱਧੂ ਵੱਲੋਂ ਸੰਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਪੱਸ਼ਟ ਕੀਤਾ ਗਿਆ ਕਿ ਮੇਰੇ ਹਲਕੇ ਵਿੱਚ ਚਲਦੇ ਕਿਸੇ ਵੀ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਹਨਾਂ ਨਾਲ ਸਮੀਰ ਕਲਿਆਣ, ਸਹਿਜ ਕੁਕਰੇਜਾ, ਪ੍ਰਧਾਨ ਓਮਪਾਲ ਥਾਪਰ, ਕਮਲ ਗੁਪਤਾ, ਸੁਖਪਾਲ ਸਿੰਘ ਬਬਲੂ, ਕੌਸ਼ਲ ਕੁਮਾਰ, ਅਸ਼ਵਨੀ ਪਾਸੀ, ਪੰਡਿਤ ਰਕੇਸ਼ ਕੁਮਾਰ, ਰਣਜੀਤ ਸਿੰਘ, ਰਕੇਸ਼ ਕੁਮਾਰ ਜੋਗੀ, ਤਰਲੋਚਨ ਸਿੰਘ, ਵੇਦ ਪ੍ਰਕਾਸ਼, ਪ੍ਰਵੇਸ਼ ਮਹਾਜਨ ਅਤੇ ਸ਼ਾਮ ਜੀ ਵੀ ਹਾਜ਼ਰ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!