ਵਿਧਾਇਕ ਮਾਲੇਰਕੋਟਲਾ ਨੇ ਸ਼ਹਿਰ ਦੇ 524 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਸ਼ਹਿਰੀ ਤਹਿਤ 13 ਕਰੋੜ 10 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ
ਯੋਗ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ– ਡਾ ਜਮੀਲ ਉਰ ਰਹਿਮਾਨ

ਮਾਲੇਰਕੋਟਲਾ 28 ਦਸੰਬਰ ( ਬਿਊਰੋ, ਵਾਸ਼ਿਸ਼ਟ ) ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) 2.0 ਦੇ 524 ਲਾਭਪਾਤਰੀਆਂ ਨੂੰ ਕਰੀਬ 13 ਕਰੋੜ 10 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਸੰਵੇਦਨਸ਼ੀਲ ਅਗਵਾਈ ਸਦਕਾ ਸੂਬੇ ਦਾ ਹਿੱਸਾ ਵਧਿਆ ਹੈ, ਜਿਸ ਕਾਰਨ ਲੋੜਵੰਦ ਪਰਿਵਾਰਾਂ ਨੂੰ ਅਸਲ ਲਾਭ ਮਿਲ ਰਿਹਾ ਹੈ।

ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਆਮ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਪ੍ਰਦਾਨ ਕਰਨਾ ਹੈ, ਅਤੇ ਮਾਲੇਰਕੋਟਲਾ ਨਗਰ ਕੌਸਲ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨ ਸ਼ਲਾਂਘਾਯੋਗ ਹਨ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਬੇਘਰੇ ਲੋਕਾਂ ਜਿਨ੍ਹਾਂ ਕੋਲ ਆਪਣਾ ਪੱਕਾ ਘਰ ਨਹੀਂ ਹੈ ਜਾਂ ਜਿਨ੍ਹਾਂ ਕੋਲ ਘਾਹ-ਫੂਸ ਦੀ ਛੱਤ ਵਾਲਾ ਘਰ ਹੈ, ਨੂੰ ਪੱਕਾ ਘਰ ਬਣਾਉਣ ਵਿੱਚ ਮਦਦ ਕੀਤੀ ਜਾਂਦੀ ਹੈ।

ਡਾ ਜਮੀਲ ਉਰ ਰਹਿਮਾਨ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਯੋਜਨਾਵਾਂ ਉਦੋਂ ਹੀ ਸਫਲ ਹੁੰਦੀਆਂ ਹਨ ਜਦੋਂ ਉਨ੍ਹਾਂ ਦੇ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਦੇ ਹਨ।

ਉਨ੍ਹਾਂ ਕਿਹਾ ਕਿ ਮੇਰਾ ਇਹ ਸੰਕਲਪ ਹੈ ਕਿ ਮੈਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁਜਦਾ ਕਰਾਂ.#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta




