ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਬਟਾਲਾ ਸ਼ਹਿਰ ਦਾ ਚਹੁਪੱਖੀ ਵਿਕਾਸ ਪਹਿਲੀ ਤਰਜੀਹ

ਬਟਾਲਾ, 2 ਦਸੰਬਰ ( ਬਿਊਰੋ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਲਗਾਤਾਰ ਵਿਕਾਸ ਕਾਰਜ ਜਾਰੀ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਦਾ ਉਦਘਾਟਨ ਕੀਤਾ ਗਿਆ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਬਟਾਲਾ ਸ਼ਹਿਰ ਵਿੱਚ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate



