Uncategorized

ਸਕੂਲ ਸੇਫ਼ ਵਾਹਨ ਨੀਤੀ ਤਹਿਤ ਲਹਿਰਾਗਾਗਾ ‘ਚ ਚਲਾਈ ਚੈਕਿੰਗ ਮੁਹਿੰਮ

ਉਲੰਘਣਾ ਮਿਲਣ ‘ਤੇ 6 ਬੱਸਾਂ ਦੇ ਕੀਤੇ ਚਲਾਨ

ਲਹਿਰਾ 2 ਦਸੰਬਰ ( ਬਿਊਰੋ ) ਸੰਗਰੂਰ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਲਾਕ ਲਹਿਰਾਗਾਗਾ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਗਈ।

ਇਸ ਚੈਕਿੰਗ ਵਿੱਚ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਸਿਹਤ, ਚਾਈਲਡ ਪ੍ਰੋਟੈਕਸ਼ਨ ਯੂਨਿਟ ਅਤੇ ਸੋਸ਼ਲ ਵੈਲਫੇਅਰ ਵਿਭਾਗ ਦੇ ਅਧਿਕਾਰੀ ਸ਼ਾਮਲ ਰਹੇ।

ਜਾਂਚ ਦੌਰਾਨ ਸਕੂਲ ਵਾਹਨਾਂ ਦੀ ਸੁਰੱਖਿਆ, ਫਿਟਨੈੱਸ ਸਰਟੀਫਿਕੇਟ, ਡਰਾਈਵਰਾਂ ਦੇ ਲਾਈਸੈਂਸ, ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਐਡ ਬਾਕਸ, ਫਾਇਰ ਐਕਸਟਿੰਗੁਸ਼ਰ ਅਤੇ ਸਹਾਇਕ ਸਟਾਫ਼ ਦੀ ਹਾਜ਼ਰੀ, ਰਜਿਸਟਰ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਸੇਫ਼ਟੀ ਪ੍ਰੋਟੋਕੋਲ, ਸਟਾਫ਼ ਅਤੇ ਹੋਰ ਕਰਮਚਾਰੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਕੁਝ ਸਕੂਲਾਂ ਵਿੱਚ ਪ੍ਰਬੰਧ ਠੀਕ ਪਾਏ ਗਏ, ਜਦਕਿ ਕੁਝ ਥਾਵਾਂ ‘ਤੇ ਕਮੀਆਂ ਮਿਲਣ ‘ਤੇ ਨਿਯਮਾਂ ਦੀ ਉਲੰਘਣਾ ਮਿਲਣ ‘ਤੇ 6 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਤੁਰੰਤ ਸੁਧਾਰ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ।

ਟੀਮ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੁਹਿੰਮ ਵਿੱਚ ਸਿੱਖਿਆ ਵਿਭਾਗ ਤੋਂ ਵਿਜੇ ਕੁਮਾਰ, ਪੁਲਿਸ ਵਿਭਾਗ ਤੋਂ ਏ.ਐਸ.ਆਈ. ਬਲਵਿੰਦਰ ਸਿੰਘ, ਏ.ਐਸ.ਆਈ. ਰਾਮ ਪ੍ਰਤਾਪ, ਆਊਟਰੀਚ ਵਰਕਰ- ਜਿਲਾ ਬਾਲ ਸੁਰੱਖਿਆ ਦਫਤਰ ਸੰਗਰੂਰ ਰੁਪਿੰਦਰ ਸਿੰਘ,ਅਮਨਦੀਪ ਸਿੰਘ ਦੀ ਟੀਮ ਵੱਲੋਂ ਹਿੱਸਾ ਲਿਆ ਗਿਆ।

ਟੀਮ ਨੇ ਕਿਹਾ ਕਿ ਸੇਫ਼ ਸਕੂਲ ਮੁਹਿੰਮ ਤਹਿਤ ਲਹਿਰਾਗਾਗਾ ਬਲਾਕ ਵਿੱਚ ਚੈਕਿੰਗ ਮੁਹਿੰਮ ਜਾਰੀ ਰਹੇਗੀ ਤਾਂ ਜੋ ਹਰ ਬੱਚੇ ਨੂੰ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਮਿਲ ਸਕੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!