ਐਸ.ਡੀ.ਐਮ. ਲਹਿਰਾ ਵੱਲੋਂ ਸਬ ਰਜਿਸਟਰਾਰ ਦਫ਼ਤਰ, ਪਟਵਾਰਖ਼ਾਨੇ, ਸੇਵਾ ਕੇਂਦਰ ਤੇ ਫ਼ਰਦ ਕੇਂਦਰ ਦਾ ਦੌਰਾ
ਇੰਤਕਾਲ ਨਿਰਧਾਰਤ 30 ਦਿਨਾਂ ਦੇ ਅੰਦਰ ਕਰਨੇ ਯਕੀਨੀ ਬਣਾਏ ਜਾਣ : ਰਾਕੇਸ਼ ਪ੍ਰਕਾਸ਼ ਗਰਗ

ਲਹਿਰਾ, 4 ਦਸੰਬਰ ( ਬਿਊਰੋ ) ਐਸ.ਡੀ.ਐਮ. ਲਹਿਰਾਗਾਗਾ ਰਾਕੇਸ਼ ਪ੍ਰਕਾਸ਼ ਗਰਗ ਨੇ ਸਬ ਰਜਿਸਟਰਾਰ ਦਫ਼ਤਰ, ਪਟਵਾਰਖ਼ਾਨੇ, ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਦਾ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਕੰਮ ਕਰਵਾਉਣ ਆਏ ਲੋਕਾਂ ਪਾਸੋਂ ਫੀਡਬੈਕ ਪ੍ਰਾਪਤ ਕੀਤੀ।

ਇਸ ਮੌਕੇ ਉਨ੍ਹਾਂ ਸਬੰਧਤ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਮਾਂ ਸੀਮਾ ਨਿਰਧਾਰਤ ਕੀਤੀ ਹੋਈ ਹੈ ਅਤੇ ਸਬੰਧਤ ਸਟਾਫ਼ ਇਹ ਯਕੀਨੀ ਬਣਾਵੇ ਕਿ ਸਾਰੇ ਕੰਮ ਤੈਅ ਸਮੇਂ ਵਿੱਚ ਮੁਕੰਮਲ ਕੀਤੇ ਜਾਣ।

ਉਨ੍ਹਾਂ ਲੰਬਿਤ ਚੱਲ ਆ ਰਹੇ ਇੰਤਕਾਲ ਦੇ ਕੇਸਾਂ ਦਾ ਨਿਪਟਾਰਾ 7 ਦਿਨਾਂ ਦੇ ਅੰਦਰ ਕਰਨ ਅਤੇ ਆਮ ਇੰਤਕਾਲ ਨਿਰਧਾਰਤ 30 ਦਿਨਾਂ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਰਾਕੇਸ਼ ਪ੍ਰਕਾਸ਼ ਗਰਗ ਨੇ ਸਬ ਰਜਿਸਟਰਾਰ ਦਫ਼ਤਰ ਤੇ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਤੇ ਪਾਰਦਰਸ਼ਤਾ ਨਾਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ, ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਵਰਤੀ ਜਾਵੇਗੀ।

ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਭਵਿੱਖ ਵਿੱਚ ਵੀ ਦਫ਼ਤਰਾਂ ਦੇ ਅਚਨਚੇਤ ਦੌਰੇ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਲੋਕਾਂ ਦੀ ਬੇਲੋੜੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾ ਕਰਮਚਾਰੀ ਕੰਮ ਵਿੱਚ ਕੁਤਾਹੀ ਵਰਤੇਗਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




