Uncategorized

ਪੈਨਸ਼ਨ ਸੇਵਾ ਮੇਲੇ ਦਾ ਲਾਭ ਲੈਣ ਲਈ ਪੈਨਸ਼ਨਰ ਦਾ ਈ-ਕੇ.ਵਾਈ.ਸੀ ਕਰਵਾਉਣ ਜ਼ਰੂਰੀ – ਸ੍ਰੀ ਬਲਵੰਤ ਸਿੰਘ

ਜ਼ਿਲ੍ਹੇ ਦੇ ਖ਼ਜ਼ਾਨਾ ਦਫ਼ਤਰਾਂ ਵਿਚ ਪੈਨਸ਼ਨ ਸੇਵਾ ਮੇਲਾ ਲਗਾਇਆ

ਬਰਨਾਲਾ, 4 ਦਸੰਬਰ ( ਬਿਊਰੋ ) ਵਿੱਤ ਵਿਭਾਗ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਸ਼ਾਖਾ ਸ਼੍ਰੀ ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈਨਸ਼ਨ ਸੇਵਾ ਮੇਲਾ ਦੇ ਦੂਸਰੇ ਪੜਾਅ ਵਿੱਚ ਜ਼ਿਲ੍ਹੇ ਦੇ ਖ਼ਜ਼ਾਨਾ ਦਫ਼ਤਰਾਂ ਵਿਚ ਪੈਨਸ਼ਨ ਸੇਵਾ ਮੇਲਾ ਲਗਾਇਆ ਗਿਆ।

ਜਿਸ ਵਿੱਚ ਪੰਜਾਬ ਸਰਕਾਰ ਦੇ ਰਿਟਾਇਰ ਪੈਨਸ਼ਨਰਾਂ ਤੇ ਫ਼ੈਮਿਲੀ ਪੈਨਸ਼ਨਰਾਂ ਵੱਲੋਂ ਕੇ.ਵਾਈ.ਸੀ ਅਤੇ ਲਾਈਫ਼ ਸਰਟੀਫ਼ਿਕੇਟ ਆਨਲਾਈਨ ਕਰਵਾਉਣ ਲਈ ਇਸ ਮੇਲੇ ਦਾ ਭਰਪੂਰ ਲਾਹਾ ਲਿਆ ਗਿਆ।

ਇਹ ਪੈਨਸ਼ਨ ਸੇਵਾ ਮੇਲਾ ਮਿਤੀ 5 ਅਤੇ 6 ਦਸੰਬਰ 2025 ਨੂੰ ਵੀ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖ਼ਜ਼ਾਨਾ ਅਫਸਰ ਸ੍ਰੀ ਬਲਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਅਤੇ ਫ਼ੈਮਿਲੀ ਪੈਨਸ਼ਨਰਾਂ ਦੀ ਈ-ਕੇਵਾਈਸੀ ਕਰਨ ਲਈ ਸਥਾਨਕ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਵਿਖੇ ਸੰਬੰਧਤ ਬੈਂਕਾਂ ਦੇ ਮੁਲਾਜ਼ਮ ਅਤੇ ਪੈਨਸ਼ਨ ਸੇਵਾ ਪੋਰਟਲ ਇੰਚਾਰਜ਼ ਮਨਜਿੰਦਰ ਸਿੰਘ, ਸ਼ੈਫ਼ੀ, ਪਰਦੀਪ ਸਿੰਘ, ਮੋਹਿਤ ਮਿੱਤਲ, ਰਜਨੀਸ਼ ਕੁਮਾਰ, ਵੀਰਵਿੰਦਰ ਕੌਰ ਅਤੇ ਉਪ ਖ਼ਜ਼ਾਨਾ ਦਫ਼ਤਰ ਤਪਾ ਵਿਖੇ ਖ਼ਜ਼ਾਨਾ ਅਫ਼ਸਰ ਅਨੀਸ਼ ਰਾਣੀ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਕਿਹਾ ਕਿ ਪੈਨਸ਼ਨ ਸੇਵਾ ਮੇਲੇ ਦਾ ਲਾਭ ਲੈਣ ਲਈ ਪੈਨਸ਼ਨਰ ਦਾ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਦਫ਼ਤਰ ਵਿੱਚ ਆਉਣ ਵਾਲੇ ਸਾਰੇ ਪੈਨਸ਼ਨਰ ਆਪਣਾ ਅਸਲ ਪੀ.ਪੀ.ਓ, ਆਧਾਰ ਕਾਰਡ, ਬੈਂਕ ਖਾਤੇ ਦਾ ਵੇਰਵਾ ਅਤੇ ਮੋਬਾਇਲ ਨੰਬਰ ਜੋ ਆਧਾਰ ਕਾਰਡ/ਪੈਨ ਕਾਰਡ ਨਾਲ ਲਿੰਕ ਹੋਵੇ ਨਾਲ ਜ਼ਰੂਰ ਲਿਆਂਦਾ ਜਾਵੇ ਤਾਂ ਜੋ ਮੌਕੇ ਉੱਪਰ ਆਨਲਾਈਨ ਪੈਨਸ਼ਨ ਸੇਵਾ ਪੋਰਟਲ ‘ਤੇ ਅੱਪਡੇਟ/ਲਿੰਕ ਕੀਤਾ ਜਾ ਸਕੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!