ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ 'ਤੇ ਜ਼ੋਰ

ਜਲੰਧਰ 7 ਦਸੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ,

ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ।

ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਡਾ. ਅਗਰਵਾਲ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਜਲੰਧਰ-ਫਗਵਾੜਾ ਹਾਈਵੇ ‘ਤੇ ਢੁੱਕਵੀਂ ਸਾਫ਼-ਸਫਾਈ, ਕਾਰਜਸ਼ੀਲ ਲਾਈਟਾਂ, ਪੁਲਿਸ ਟੀਮਾਂ ਦੀ ਤਾਇਨਾਤੀ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਨ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਪੀ.ਏ.ਪੀ. ਫਲਾਈਓਵਰ ‘ਤੇ ਵਾਧੂ ਰੈਂਪ ਦੇ ਨਿਰਮਾਣ, ਰਾਸ਼ਟਰੀ ਰਾਜਮਾਰਗਾਂ ਦੇ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ, ਟੋਇਆਂ ਦੀ ਮੁਰੰਮਤ ਅਤੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ। #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate
#DistrictAdministration #jalandhar




