ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ

ਲੁਧਿਆਣਾ 7 ਦਸੰਬਰ ( ਬਿਊਰੋ ) ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ ਗਏ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਵਿਖੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ, ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਪੈਂਫਲੇਟ ਵੰਡਦਿਆਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੁਹਿੰਮ ਤਹਿਤ ਉਨ੍ਹਾਂ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂੰ ਕਰਵਾਇਆ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




