Uncategorized

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ

ਵੋਟਿੰਗ ਵਾਲੇ ਦਿਨ ਨਾ ਆਵੇ ਕੋਈ ਦਿੱਕਤ, ਇਸ ਲਈ ਸਿਖਲਾਈ ਜ਼ਰੂਰੀ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਮਾਲੇਰਕੋਟਲਾ 7 ਦਸੰਬਰ ( ਬਿਊਰੋ ) ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਦੇ 1436 ਦੇ ਕਰੀਬ ਪੋਲਿੰਗ ਅਮਲੇ ਦੀ ਸਬੰਧਤ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਪਹਿਲੀ ਰਿਹਰਸਲ ਕਰਵਾਈ ਗਈ। 359 ਪ੍ਰੀਜ਼ਾਈਡਿੰਗ ਅਫ਼ਸਰ,359 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 718 ਪੋਲਿੰਗ ਅਫ਼ਸਰ ਨੂੰ ਮਾਸਟਰ ਟਰੇਨਰ ਵੱਲੋਂ ਦਿੱਤੀ ਗਈ ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮਾਲੇਰੋਕਟਲਾ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ, ਪੰਚਾਇਤ ਸੰਮਤੀ ਅਮਰਗੜ੍ਹ ਦੇ ਪੋਲਿੰਗ ਸਟਾਫ ਦੀਆਂ ਰਿਹਰਸਲਾਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਲਈ ਗਾਧੀ ਸਕੂਲ ਅਹਿਮਦਗੜ੍ਹ ਵਿਖੇ ਪਹਿਲੀ ਰਿਹਰਸਲ ਹੋਈ ।

ਪਹਿਲੀ ਰਿਹਰਸਲ ਦੌਰਾਨ ਕਰੀਬ ਚੋਣ ਅਮਲੇ ਦੇ ਕਰੀਬ 120 ਚੋਣ ਡਿਊਟੀ ਤੇ ਤੈਨਾਤ ਕਰਮਚਾਰੀ ਗੈਰ ਹਾਜ਼ਰ ਪਾਏ ਗਏ । ਜਿਨ੍ਹਾਂ ਨੂੰ ਚੋਣ ਕਮੇਟੀ ਵੱਲੋਂ ਸੋਅ ਕੋਜ਼ ਨੋਟਿਸ ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਲਿੰਗ ਸਟਾਫ ਨੂੰ ਚੋਣ ਪ੍ਰਕਿਰਿਆ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਵਾਲੇ ਦਿਨ ਹੋਣ ਵਾਲੀ ਇਕ-ਇਕ ਕਾਰਵਾਈ ਦਾ ਪਤਾ ਹੋਣਾ ਚਾਹੀਦਾ ਹੈ, ਇਸ ਲਈ ਵੋਟਿੰਗ ਦੇ ਸਮੁੱਚੇ ਪ੍ਰੋਸੈੱਸ ਬਾਰੇ ਜਾਣਕਾਰੀ ਦਿੱਤੀ ਗਈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!