Uncategorized

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ

ਤਿੰਨ ਦਿਨ 6,7 ਅਤੇ 8 ਦਸੰਬਰ ਨੂੰ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ

ਗੁਰਦਾਸਪੁਰ, 8 ਦਸੰਬਰ ( ਬਿਊਰੋ ) ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਤਿੰਨ ਦਿਨ 6,7 ਅਤੇ 8 ਦਸੰਬਰ 2025 ਨੂੰ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ. ਦੀਆਂ 22 ਟੀਮਾਂ ਵੱਲੋਂ ਵੱਖਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

ਸ੍ਰੀ ਹਰਪ੍ਰੀਤ ਸਿੰਘ , ਸੀ.ਜੇ.ਐਮ- ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ 6 ਦਸੰਬਰ ਨੂੰ ਸੈਂਟ ਵਾਰੀਅਰ ਸਕੂਲ, ਕਾਦੀਆਂ, ਜਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਦੱਸਿਆ ਗਿਆ ਕਿ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਿਆਂ ਖਿਲਾਫ ਕੈਂਪੇਨ ਚਲਾਈ ਜਾ ਰਹੀ ਹੈ। ਇਹ ਕੈਂਪੇਨ 6 ਦਸੰਬਰ ਤੋਂ 6 ਜਨਵਰੀ 2026 ਤੱਕ ਚੱਲੇਗੀ ਅਤੇ ਇਸ ਕੈਂਪੇਨ ਦੌਰਾਨ ਵੱਖ ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਆਦਿ ਵਿੱਚ ਵੱਖ ਵੱਖ ਤਰ੍ਹਾਂ ਦੇ ਜਾਗਰੁਕਤਾ ਪ੍ਰੋਗਰਾਮ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾਂ ਬਣਾਈਆਂ ਗਈਆਂ ਹਨ।

ਇਸ ਤੋਂ ਇਲਾਵਾ ਉਨਾਂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪੇਨ ਦਾ ਮੰਤਵ ਅੱਜਕੱਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਤੋਂ ਬੱਚ ਸਕੇ ਅਤੇ ਆਪਣਾ ਭਵਿੱਖ ਵਧੀਆ ਬਣਾ ਸਕੇ।

ਇਸੇ ਤਰ੍ਹਾਂ 7 ਦਸੰਬਰ ਨੂੰ ਗੁਰਦਾਸਪੁਰ ਜਿਲ੍ਹੇ ਦੇ 23 ਸਕੂਲਾਂ ਵਿੱਚ ਨਸ਼ਿਆਂ ਖਿਲਾਫ ਪੇਂਟਿੰਗ ਕੰਪੀਟੀਸ਼ਨ ਕਰਵਾਏ ਗਏ। ਜਿਸ ਵਿੱਚ 1140 ਬੱਚਿਆਂ ਵੱਲੋਂ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਅੱਜ 8 ਦਸੰਬਰ ਨੂੰ ਗੁਰਦਾਸਪੁਰ ਜਿਲ੍ਹੇ ਦੇ 26 ਸਕੂਲਾਂ ਵਿੱਚ ਵੱਖ ਵੱਖ ਜਾਗੁਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਸ ਵਿੱਚ 1827 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।

ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਗੁਰਦਾਸਪੁਰ ਵਿੱਚ ਦੌਰਾ ਕੀਤਾ ਗਿਆ, ਜਿਥੇ ਮੁਹਿੰਮ-ਨਸ਼ਾ ਮੁਕਤ ਪੰਜਾਬ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਸਕੂਲ ਦੇ ਬੱਚਿਆਂ ਦੁਆਰਾ ਇਸ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਗਿਆ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!