ਜੋ ਜਿਲ੍ਹੇ ਦੇ ਵਸਨੀਕ ਨਹੀਂ ਹਨ, ਨਾ ਹੀ ਉਨ੍ਹਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ, ਉਹ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਪਿੰਡਾਂ ਦੀ ਹਦੂਦ ਤੋਂ ਬਾਹਰ ਚੱਲੇ ਜਾਣ ਦੇ ਹੁਕਮ ਜਾਰੀ

ਗੁਰਦਾਸਪੁਰ 10 ਦਸੰਬਰ ( ਬਿਊਰੋ ) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ- 2025 ਦੀਆਂ ਚੋਣਾਂ 14 ਦਸੰਬਰ ਨੂੰ ਹੋਈਆਂ ਨਿਸ਼ਚਿਤ ਹੋਈਆਂ ਹਨ।

ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆ -2025 ਦੀਆਂ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ ਲੋਕਾਂ ਵਿੱਚ ਬਿਨ੍ਹਾਂ ਕਿਸੇ ਡਰ ਤੋਂ ਸਫਲਤਾਪੂਰਵਕ ਕਰਵਾਉਣ ਲਈ ਕੁੱਝ ਖਾਸ ਨਿਰਦੇਸ਼ ਜਾਰੀ ਕਰਨੇ ਜਰੂਰੀ ਹਨ।

ਇਸ ਸਮੇ ਵੱਖ-ਵੱਖ ਸਿਆਸੀ ਪਾਰਟੀਆਂ/ਅਜਾਦ ਉਮੀਦਵਾਰ ਦੇ ਚੋਣ ਲਈ ਖੜੇ ਉਮੀਦਵਾਰਾਂ ਦੇ ਪ੍ਰਚਾਰ ਲਈ ਵੱਖ-ਵੱਖ ਜ਼ਿਲ੍ਹਿਆਂ/ਰਾਜਾਂ ਤੋਂ ਗੁਰਦਾਸਪੁਰ ਜਿਲ੍ਹੇ ਵਿੱਚ ਆਏ ਵਿਅਕਤੀਆਂ ਨੂੰ ਪ੍ਰਚਾਰ/ਮੁਹਿੰਮ ਖਤਮ ਹੋਣ ਉਪਰੰਤ ਹਲਕੇ ਤੋਂ ਬਾਹਰ ਜਾਣ ਲਈ ਹਦਾਇਤ ਕਰਨੀ ਜਰੂਰੀ ਹੈ ਕਿਉਂਕਿ ਇਨ੍ਹਾਂ ਵਿਅਕਤੀਆਂ ਵੱਲੋਂ ਚੋਣਾਂ ਦੌਰਾਨ ਵਿਘਨ ਪਾਇਆ ਜਾ ਸਕਦਾ ਹੈ।

ਇਸ ਲਈ ਸ੍ਰੀ ਅਦਿੱਤਿਆ ਉੱਪਲ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੁਕਮ ਜਾਰੀ ਕੀਤੇ ਹਨ ਕਿ ਵੱਖ-ਵੱਖ ਰਾਜਾਂ/ਜ਼ਿਲ੍ਹਿਆਂ ਤੋਂ ਆਏ ਹੋਏ ਵਿਅਕਤੀ ਜੋ ਇਸ ਜਿਲ੍ਹੇ ਦੇ ਵਸਨੀਕ ਨਹੀਂ ਹਨ, ਨਾ ਹੀ ਉਨ੍ਹਾਂ ਦਾ ਚੌਣ ਡਿਊਟੀ ਨਾਲ ਕੋਈ ਸਬੰਧ ਹੈ ਉਹ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਪਿੰਡਾਂ ਦੀ ਹਦੂਦ ਤੋਂ ਬਾਹਰ ਚੱਲੇ ਜਾਣ ਨੂੰ ਯਕੀਨੀ ਬਣਾਉਗੇ। ਇਹ ਹੁਕਮ ਚੋਣ ਪ੍ਰਕੀਰਿਆ ਤੱਕ ਲਾਗੂ ਰਹੇਗਾ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta




