Uncategorized

“ਯੂਥ ਅਗੇਂਸਟ ਡਰੱਗਜ” ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਖੂਨਦਾਨ ਕੈੰਪ ਲਗਾਇਆ

ਨਸ਼ਿਆਂ ਵਿਰੁੱਧ ਨੌਜਵਾਨ'' ਮੁਹਿੰਮ 6 ਜਨਵਰੀ, 2026 ਤੱਕ ਜਾਰੀ ਰਹੇਗੀ

ਲੁਧਿਆਣਾ, 10 ਦਸੰਬਰ ( ਬਿਊਰੋ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਨੂੰ ਅੱਗੇ ਤੋਰਦਿਆਂ ਖੂਨਦਾਨ ਕੈੰਪ ਲਗਾਇਆ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਕੈੰਪ ਦੌਰਾਨ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ।

ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਆਮ ਲੋਕਾਂ ਦੀ ਭਾਈਵਾਲੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੀ ਹੈ।

ਇਸ ਤੋਂ ਇਲਾਵਾ, ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!