Uncategorized

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਐਸ.ਡੀ.ਐਮ ਨੇ ਕੀਤੀ ਸਮੀਖਿਆ ਮੀਟਿੰਗ

ਹੁਸ਼ਿਆਰਪੁਰ, 11 ਦਸੰਬਰ ( ਬਿਊਰੋ ) ਜ਼ਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ3 ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀਆਂ ਤਿਆਰੀਆਂ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜ਼ੀਹ ਹੈ, ਜਿਸ ਲਈ ਸਾਰੇ ਵਿਭਾਗਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ।

ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਟਰਾਂਗ ਰੂਮ ਅਤੇ ਕਾਊਂਟਿੰਗ ਹਾਲ ਵਿੱਚ ਕੈਮਰੇ ਲਗਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ ਨੇ ਹਦਾਇਤ ਕੀਤੀ ਕਿ ਸੁਰੱਖਿਆ ਕਾਰਨਾਂ ਕਰਕੇ ਸਾਰੀਆਂ ਥਾਵਾਂ ‘ਤੇ ਉੱਚ ਗੁਣਵੱਤਾ ਵਾਲੇ ਕੈਮਰੇ ਲਗਾਏ ਜਾਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਗਏ, ਤਾਂ ਜੋ ਵੋਟਿੰਗ ਪ੍ਰਕਿਰਿਆ ‘ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਟਰਾਂਗ ਰੂਮ ਅਤੇ ਕਾਊਂਟਿੰਗ ਹਾਲ ਦੀਆਂ ਤਿਆਰੀਆਂ, ਪੋਲਿੰਗ ਸਟੇਸ਼ਨਾਂ ‘ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਜੇ.ਆਰ ਪੌਲੀਟੈਕਨਿਕ ਕਾਲਜ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਅਤੇ ਡੱਲੇਵਾਲ ਕਾਲਜ ਵਿਖੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਐਸ.ਡੀ.ਐਮ ਨੇ 13 ਦਸੰਬਰ ਨੂੰ ਪੋਲਿੰਗ ਪਾਰਟੀਆਂ ਲਈ ਬੈਠਣ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ 13 ਦਸੰਬਰ ਨੂੰ ਦਿਨ-ਰਾਤ ਅਤੇ 14 ਦਸੰਬਰ ਨੂੰ ਰਿਫਰੈਸ਼ਮੈਂਟ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਵੀ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਸਮੱਗਰੀ ਦੀ ਵੰਡ 13 ਦਸੰਬਰ ਨੂੰ ਅਤੇ ਪ੍ਰਾਪਤੀ 14 ਦਸੰਬਰ ਨੂੰ ਸਮਾਂਬੱਧ ਢੰਗ ਨਾਲ ਪੂਰੀ ਕਰਨ ਲਈ ਕਿਹਾ।

ਮੀਟਿੰਗ ਵਿੱਚ ਚੋਣ ਕਿੱਟਾਂ ਦੀ ਤਿਆਰੀ ਅਤੇ ਬੈਲਟ ਪੇਪਰਾਂ ਦੀ ਸੁਰੱਖਿਅਤ ਸਟੋਰੇਜ ਦੇ ਪ੍ਰਬੰਧਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਤਿਆਰੀਆਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀਆਂ ਕੀਤੀਆਂ ਜਾਣ, ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਦੌਰਾਨ ਤਹਿਸੀਲਦਾਰ ਭੀਮ ਸੈਨ, ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ, ਚੋਣ ਕਾਨੂੰਗੋ ਹਰਪ੍ਰੀਤ ਕੌਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!