ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ, 12 ਦਸੰਬਰ ( ਬਿਊਰੋ ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਸਰਜਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ।

ਜਿਸ ਵਿੱਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ ਤੇ ਉਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ।112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਇੰਸਪੈਕਟਰ ਸੁਰਿੰਦਰ ਸਿੰਘ ਟਰੈਫਿਕ ਇੰਚਾਰਜ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਸਟਾਫ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta




