ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ ਗਿਆ
ਭਾਈਵਾਲਾ ਚੌਂਕ, ਰਘੂਨਾਥ ਹਸਪਤਾਲ, ਸਾਊਥ ਸਿਟੀ 'ਚ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ

ਲੁਧਿਆਣਾ, 12 ਦਸੰਬਰ ( ਬਿਊਰੋ ) ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਭਾਈਵਾਲਾ ਚੌਂਕ, ਰਘੂਨਾਥ ਹਸਪਤਾਲ ਅਤੇ ਸਾਊਥ ਸਿਟੀ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੂੰ ਮੁਕੰਮਲ ਰੂਪ ਵਿੱਚ ਬਾਲ ਮਜ਼ਦੂਰੀ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਭਾਈਵਾਲਾ ਚੌਂਕ, ਰਘੁਨਾਥ ਹਸਪਤਾਲ, ਸਾਊਥ ਸਿਟੀ ਵਿਖੇ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।

ਇਸ ਤੋਂ ਇਲਾਵਾ ਬੀਤੇ ਦਿਨੀਂ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ ਵੀ ਕੀਤੀ ਗਈ ਤਾਂ ਜੋ ਬਾਲ ਮਜ਼ਦੂਰੀ ‘ਤੇ ਪੂਰੀ ਤਰ੍ਹਾਂ ਠੱਲ ਪਾਈ ਜਾ ਸਕੇ ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਦਾ ਸੰਪੂਰਨ ਤੌਰ ‘ਤੇ ਖਾਤਮਾ ਕੀਤਾ ਜਾ ਸਕੇ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਲ ਮਜ਼ਦੂਰੀ ਵਿੱਚ ਗ੍ਰਸਤ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਕਿ ਬਾਲ ਮਜ਼ਦੂਰੀ ਨਾ ਕਰਵਾਊਣ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇ ।

ਟੀਮ ਵਿੱਚ ਰੀਤੂ ਸੂਦ, ਪ੍ਰਭਜੋਤ ਕੋਰ ਤੋਂ ਇਲਾਵਾ ਕਿਰਤ ਵਿਭਾਗ ਤੋਂ ਗੁਰਪ੍ਰੀਤ ਕੌਰ ਵੀ ਮੌਜੂਦ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta




