ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦੇ ਮਦੇਨਜਰ ਚੋਣ ਅਬਜ਼ਰਵਰ ਵੱਲੋਂ ਵੱਖ ਵੱਖ ਥਾਵਾਂ ਦਾ ਦੌਰਾ
ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਚੋਣ ਅਮਲੇ ਨੂੰ ਹਦਾਇਤ

ਫਾਜ਼ਿਲਕਾ 13 ਦਸੰਬਰ ( ਬਿਊਰੋ ) ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ- ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ ਵੱਲੋਂ 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮਦੇਨਜਰ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਜਿਥੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਣਾ ਹੈ |

ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐਸ. (ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ) ਨੇ ਸਰਕਾਰੀ ਆਈ ਟੀ ਆਈ ਜਲਾਲਾਬਾਦ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀ ਏ ਵੀ ਕਾਲਜ ਅਬੋਹਰ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ 14 ਦਸੰਬਰ ਨੂੰ ਬਿਲਕੁਲ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਹਦਾਇਤ ਦਿੱਤੀ|

ਉਨ੍ਹਾਂ ਚੋਣ ਅਮਲ ਸਟਾਫ ਨੂੰ ਕਿਹਾ ਕਿ ਚੋਣ ਪ੍ਰਕ੍ਰਿਆ ਦੀ ਜਿੰਮੇਵਾਰੀ ਪੂਰੀ ਤਰ੍ਹਾਂ ਨਿਰਪੱਖ ਤੇ ਬਿਨਾਂ ਕਿਸੇ ਦਬਾਅ ਦੇ ਨਿਭਾਈ ਜਾਵੇ ਤੇ ਪੋਲਿੰਗ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੇ|

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣਾ ਮੁਕੰਮਲ ਕਰਵਾਉਣ ਲਈ ਉਹ ਫਾਜ਼ਿਲਕਾ ਜ਼ਿਲ੍ਹੇ ਵਿਚ ਮੌਜੂਦ ਰਹਿਣਗੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta




