ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਵੋਟ ਪ੍ਰੀਕਿਆਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ

ਮਾਲੇਰਕੋਟਲਾ 14 ਦਸੰਬਰ ( ਬਿਊਰੋ ) ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ (ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ । ਲੋਕਾਂ ਨੇ ਚੋਣਾ ਦਾ ਪਰਵ ,ਦੇਸ਼ ਦਾ ਗੋਰਵ’ ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ ।

ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ ।ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।

ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ `ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਧੰਨਵਾਦ ਕੀਤਾ, ਉਥੇ ਜ਼ਿਲ੍ਹਾ ਵਾਸੀਆਂ ਦਾ ਵੀ ਇਸ ਮਹਾਂ ਤਿਉਹਾਰ ਵਿੱਚ ਹੁੰਮ-ਹੰਮਾਂ ਕੇ ਸਮੂਲੀਅਤ ਕਰਨ ਲਈ ਧੰਨਵਾਦ ਕੀਤਾ ।ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta




