Uncategorized

ਡਿਪਟੀ ਕਮਿਸ਼ਨਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਸੰਬੰਧੀ ਸਿਹਤ ਵਿਭਾਗ ਨਾਲ ਮੀਟਿੰਗ

ਮਾਲੇਰਕੋਟਲਾ 19 ਦਸੰਬਰ ( ਬਿਊਰੋ, ਵਾਸ਼ਿਸ਼ਟ ) ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਸਰਬਤ ਸਿਹਤ ਬੀਮਾ ਯੋਜਨਾ ( 10 ਲੱਖ ) ਸੰਬੰਧੀ ਜਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸ਼ੁਰੂ ਹੋਣ ਵਾਲੇ ਕੰਮ ਦੀਆਂ ਮੁਢਲੀਆਂ ਤਿਆਰੀਆਂ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੂਬਾ ਸਰਕਾਰ ਦੀ ਇਸ ਯੋਜਨਾ ਪਹੁੰਚਾਇਆ ਜਾ ਸਕੇ ।

ਡਿਪਟੀ ਕਮਿਸ਼ਨਰ ਐਸ ਵਿਰਾਜ ਤਿੜਕੇ ਨੇ ਕਿਹਾ ਕੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਇਲਾਜ ਦੇ ਲਈ ਸਰਬਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਜਿਸਦੇ ਕਾਰਡ ਬਣਾਏ ਜਾਣਗੇ

ਜਿਲ੍ਹਾ ਮਾਲੇਰਕੋਟਲਾ ਦੇ ਵਿੱਚ ਇਸ ਸਕੀਮ ਦੇ ਕਾਰਡ ਬਣਾਉਣ ਦੀ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤਾ ਜਾਵੇਗਾ ਜਿਸ ਸੰਬੰਧੀ ਸਿਹਤ ਵਿਭਾਗ ਅਤੇ ਸਿਵਲ ਪ੍ਰਸਾਸ਼ਨ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ, ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕੇ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਜਰੂਰ ਉਠਾਉਣ ।

ਇਸ ਮੌਕੇ ਸਹਾਇਕ ਸਿਵਲ ਸਰਜਨ ਮਾਲੇਰਕੋਟਲਾ ਡਾ. ਸਜ਼ੀਲਾ ਖਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਐਸ ਐਮ ਓ ਮਾਲੇਰਕੋਟਲਾ ਡਾ. ਸੁਖਵਿੰਦਰ ਸਿੰਘ, ਐਸ ਐਮ ਓ ਅਹਿਮਦਗੜ੍ਹ ਡਾ. ਜੋਤੀ ਕਪੂਰ, ਐਮ ਓ ਅਮਰਗੜ੍ਹ ਡਾ. ਗੁਰਵਿੰਦਰ ਸਿੰਘ, ਐਮ ਓ ਪੰਜਗਰਾਈਆਂ ਡਾ. ਸਹਿਬਾਜ਼ ਮੁਹੰਮਦ, ਲਵਿਸ ਬਾਂਸਲ, ਰਾਜੇਸ਼ ਰਿਖੀ ਪੰਜਗਾਰਈਆਂ ਵੀ ਹਾਜ਼ਰ ਸਨ#pmo #cmpunjab #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!