Uncategorized

ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਵੰਡੀ ਪ੍ਰਚਾਰ ਸਮੱਗਰੀ

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਲੁਧਿਆਣਾ, 21 ਦਸੰਬਰ ( ਬਿਊਰੋ, ਵਾਸ਼ਿਸ਼ਟ ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਥਾਨਾਂ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪ੍ਰਚਾਰ ਸਮੱਗਰੀ ਵੰਡੀ ਗਈ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਅਤੇ ਹੋਰ ਵੱਖ-ਵੱਖ ਸਥਾਨਾਂ ‘ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।#pmo #cmpunjab #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!