Uncategorized

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖੁਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸੁਣੀਆਂ ਸਿਕਾਇਤਾਂ

ਪਠਾਨਕੋਟ, 23 ਦਸੰਬਰ ( ਬਿਊਰੋ, ਵਾਸ਼ਿਸ਼ਟ ) ਉਨ੍ਹਾਂ ਦਾ ਇੱਕ ਹੀ ਉਪਰਾਲਾ ਰਹਿੰਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੈ ਅਤੇ ਲੋਕਾਂ ਨੂੰ ਅਪਣੇ ਕਾਰਜਾਂ ਨੂੰ ਲੈ ਕੇ ਪ੍ਰੇਸਾਨੀ ਨਾ ਹੋਵੇ, ਇਸ ਉਦੇਸ ਨਾਲ ਉਨ੍ਹਾਂ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਦਫਤਰ ਅੰਦਰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਿਕਾਇਤਾਂ ਸੁਣੀਆਂ ਜਾਂਦੀਆਂ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਕਟਾਰੂਚੱਕ ਵਿਖੇ ਲੋਕਾਂ ਦੀਆਂ ਸਿਕਾਇਤਾਂ ਸੁਣਨ ਮਗਰੋਂ ਕੀਤਾ।

ਇਸ ਮੋਕੇ ਤੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸਾਹਿਬ ਸਿੰਘ ਸਾਬਾ ਮੈਂਬਰ ਜਿਲ੍ਹਾ ਪ੍ਰੀਸਦ, ਪਵਨ ਕੁਮਾਰ ਬਲਾਕ ਸੰਮਤੀ ਮੈਂਬਰ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਆਹੁਦੇਦਾਰ ਵੀ ਹਾਜਰ ਸਨ।

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਕਟਾਰੂਚੱਕ ਵਿਖੇ ਖੁਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਿਕਾਇਤਾਂ ਸੁਣੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਸਿਕਾਇਤਾਂ ਦਾ ਮੋਕੇ ਤੇ ਹੱਲ ਹੋ ਸਕਦਾ ਹੈ

ਉਨ੍ਹਾਂ ਸਿਕਾਇਤਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਜਾਂਦਾ ਹੈ, ਜੋ ਮਾਮਲੇ ਗੰਭੀਰ ਹੁੰਦੇ ਹਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਕੰਮਕਾਜ ਵਾਲੇ ਦਿਨ੍ਹਾਂ ਵਿੱਚ ਲੋਕਾਂ ਨੂੰ ਦਫਤਰੀ ਟਾਇਮ ਦੇ ਦਿੱਤਾ ਜਾਂਦਾ ਹੈ ਤਾਂ ਜੋ ਲੋਕਾਂ ਦੀਆਂ ਪ੍ਰੇਸਾਨੀਆਂ ਦਾ ਹੱਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਅੱਜ ਵੀ ਕੂਝ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ ਜਿਨ੍ਹਾਂ ਦਾ ਮੋਕੇ ਤੇ ਹੀ ਹੱਲ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਨਾ ਕਰਨਾ ਪਵੈ ਭਵਿੱਖ ਅੰਦਰ ਵੀ ਇਸੇ ਹੀ ਤਰ੍ਹਾਂ ਖੁਲੇ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!