Uncategorized

ਮੱਛੀ ਪਾਲਣ ਵਿਭਾਗ ਵਲੋਂ ਸਰਦ ਰੁੱਤ ਵਾਸਤੇ ਮੱਛੀ ਪਾਲਕਾਂ ਲਈ ਐਡਵਾਇਜ਼ਰੀ ਜਾਰੀ

ਮਾਲੇਰਕੋਟਲਾ 27 ਦਸੰਬਰ ( ਬਿਊਰੋ, ਵਾਸ਼ਿਸ਼ਟ ) ਮੱਛੀ ਪਾਲਣ ਵਿਭਾਗ ਵੱਲੋਂ ਸਰਦੀ ਦੇ ਮੌਸਮ ਵਿੱਚ ਮੱਛੀ ਪਾਲਕਾਂ ਲਈ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਕਿ ਵਧ ਰਹੀ ਸਰਦੀ ਦੇ ਮੌਸਮ ਦਾ ਮੱਛੀਆਂ ਜਾਂ ਮੱਛੀ ਪਾਲਕਾਂ ਦੇ ਕਾਰੋਬਾਰ ਉੱਪਰ ਕੋਈ ਮਾੜਾ ਪ੍ਰਭਾਵ ਨਾ ਪਵੇ।

ਜ਼ਿਲ੍ਹੇ ਦੇ ਸਮੂਹ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਰਦੀਆਂ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਦਿਆਂ ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਨੇ ਕਿਹਾ ਕਿ ਅਕਸਰ ਸਰਦੀ ਦੇ ਦਿਨਾਂ ਵਿੱਚ ਪਾਣੀ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ,

ਇਸ ਲਈ ਮੱਛੀ ਪਾਲਕ ਸਰਦੀ ਦੇ ਦਿਨਾਂ ਵਿੱਚ ਇਸ ਦੀ ਕਮੀ ਨੂੰ ਪੂਰਾ ਕਰਨ ਲਈ ਸਵੇਰੇ ਤਲਾਬ ਵਿੱਚ ਤਾਜਾ ਪਾਣੀ ਪਾਉਣ ਜਾਂ ਏਰੀਏਟਰਾਂ ਦੀ ਵਰਤੋਂ ਕਰਨ ਅਤੇ ਤਲਾਬ ਵਿੱਚ ਪਾਣੀ ਦੇ ਪੀ.ਐਚ.ਪੱਧਰ ਦੀ ਨਿਯਮਤ ਨਿਗਰਾਨੀ ਰੱਖਣ।

ਉਨ੍ਹਾਂ ਮੱਛੀ ਪਾਲਕਾਂ ਨੂੰ ਆਪਣੇ ਫਾਰਮਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਰੱਖਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਦੌਰਾਨ ਫਿਨ ਰੌਟ, ਗਿਲ ਰੌਟ, ਈ.ਯੂ.ਐਸ ਅਤੇ ਆਰਗੂਲੋਸਿਸ ਵਰਗੀਆਂ ਬਿਮਾਰੀਆਂ ਦੇ ਵਧੇਰੇ ਜ਼ੋਖ਼ਮ ਨਾਲ ਪ੍ਰਭਾਵਿਤ ਹੋ ਸਕਣ ਵਾਲੀਆਂ ਮੱਛੀਆਂ ਨੂੰ ਬਚਾਉਣ ਲਈ ਤਲਾਬ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸਾਈਫੈਕਸ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।

ਉਨ੍ਹਾਂ ਹੋਰ ਕਿਹਾ ਕਿ ਉਹ ਤਲਾਅ ਵਿੱਚ ਪਾਣੀ ਦਾ ਪੱਧਰ 6 ਤੋਂ 7 ਫੁੱਟ ਦਰਮਿਆਨ ਰੱਖਣ ਨੂੰ ਤਰਜੀਹ ਦੇਣ ਤਾਂ ਜੋ ਹੇਠਲੇ ਗਰਮ ਜ਼ੋਨ ਵਿੱਚ ਹਾਈਬਰਨੇਸ਼ਨ ਵਾਸਤੇ ਮੱਛੀਆਂ ਨੂੰ ਲੋੜੀਂਦੀ ਜਗ੍ਹਾ ਮੁਹੱਈਆ ਹੋ ਸਕੇ । ਉਨ੍ਹਾਂ ਕਿਹਾ ਕਿ ਮੱਛੀ ਪਾਲਕ ਹੋਰ ਜਾਣਕਾਰੀ ਲਈ ਮੱਛੀ ਪਾਲਣ ਅਫ਼ਸਰ ਲਵਪ੍ਰੀਤ ਸਿੰਘ ਦੇ ਮੋਬਾਇਲ ਨੰਬਰ 9855614842 ’ਤੇ ਸੰਪਰਕ ਕਰ ਸਕਦੇ ਹਨ। #dcmalerkotla #dpromalerkotla #malerkotla #mlk

Related Articles

Leave a Reply

Your email address will not be published. Required fields are marked *

Back to top button
error: Content is protected !!