Uncategorized

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਗੁਰਦਾਸਪੁਰ ਦੇ ਸਕੂਲਾਂ, ਪਿੰਡਾਂ, ਡੀ-ਅਡੀਕਸ਼ਨ ਸੈਂਟਰ ਆਦਿ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ

172 ਸਕੂਲਾਂ ਵਿੱਚ ਭਾਸ਼ਣ, ਪੇਟਿੰਗ ਮੁਕਾਬਲੇ, 61 ਪਿੰਡਾਂ, 5 ਡੀ ਐਡੀਕਸ਼ਨ ਸੈਂਟਰ ਵਿੱਚ ਜਾਗਰੂਕਤਾ ਪ੍ਰੋਗਰਾਮ, ਇੱਕ ਨੁੱਕੜ ਨਾਟਕ, 13 ਵਾਕਥਾਨ/ਰੈਲੀਆਂ ਅਤੇ ਇੱਕ ਬਲੱਡ ਡੋਨੇਸ਼ਨ ਕੈਂਪ ਲਗਾਇਆ

ਗੁਰਦਾਸਪੁਰ, 28 ਦਸੰਬਰ ( ਬਿਊਰੋ, ਵਾਸ਼ਿਸ਼ਟ ) ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਿਆਂ ਖਿਲਾਫ਼ ਨੌਜਵਾਨ ਮੁਹਿੰਮ ਤਹਿਤ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ, ਪਿੰਡਾਂ, ਡੀ-ਅਡੀਕਸ਼ਨ ਸੈਂਟਰ ਆਦਿ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ.ਦੀਆਂ 22 ਟੀਮਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਪ੍ਰੋਗਰਾਮ 6 ਜਨਵਰੀ 2026 ਤੱਕ ਚੱਲਣਗੇ।

ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ 24 ਦਸੰਬਰ ਤੱਕ 172 ਸਕੂਲਾਂ ਵਿੱਚ ਡਿਬੇਟ/ਡੈਕਲਾਮੇਸ਼ਨ, ਪੇਟਿੰਗ ਕੰਪੀਟੀਸ਼ਨ ਅਤੇ ਜਾਗਰੁਕਤਾ ਪ੍ਰੋਗਰਾਮ ਕਰਵਾਏ ਗਏ।

ਇਸ ਤੋਂ ਇਲਾਵਾ 61 ਪਿੰਡਾਂ, 5 ਡੀ ਐਡੀਕਸ਼ਨ ਸੈਂਟਰ ਵਿੱਚ ਜਾਗਰੂਕਤਾ ਪ੍ਰੋਗਰਾਮ, ਇੱਕ ਨੁੱਕੜ ਨਾਟਕ, 13 ਵਾਕਥਾਨ/ਰੈਲੀਆਂ ਅਤੇ ਇੱਕ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਲਗਭਗ 15494 ਬੱਚਿਆਂ/ਆਪ ਪਬਲਿਕ ਵੱਲੋਂ ਹਿੱਸਾ ਲਿਆ ਗਿਆ।

ਉਟ ਸੈਂਟਰ ਕਾਦੀਆਂ ਵਿੱਚ ਨਸ਼ਾਂ ਮੁਕਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਐਸ.ਐਮ.ਓ ਕਾਦੀਆਂ ਹੋਰ ਸਟਾਫ ਅਤੇ ਗੁਰਚਰਨਜੀਤ ਸਿੰਘ ਚੱਠਾ ਵੀ ਮੌਜੂਦ ਸਨ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!