Uncategorized

ਵਿਧਾਇਕ ਬੱਗਾ ਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਬਸੰਤ ਨਗਰ ਇਲਾਕੇ ਦਾ ਦੌਰਾ

ਬੀਤੀ ਰਾਤ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਲੁਧਿਆਣਾ, 30 ਦਸੰਬਰ ( ਬਿਊਰੋ, ਵਾਸ਼ਿਸ਼ਟ ) – ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਵਾਰਡ ਨੰਬਰ 88 ਅਧੀਨ ਬਸੰਤ ਨਗਰ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਜਿੱਥੇ ਬੀਤੀ ਰਾਤ 2-3 ਇਮਾਰਤਾਂ ਅੱਗ ਦੀ ਚਪੇਟ ਵਿੱਚ ਆ ਗਈਆਂ ਸਨ।

ਵਿਧਾਇਕ ਬੱਗਾ ਅਤੇ ਡਿਪਟੀ ਕਮਿਸ਼ਨਰ ਜੈਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆ ਗੱਡੀਆਂ ਨੇ ਰਾਤ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਸੀ ਅਤੇ ਉਨ੍ਹਾਂ ਦੀ ਮੁਸਤੈਦੀ ਸਦਕਾ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਸਾਰੀ ਰਾਤ ਮੌਕੇ ‘ਤੇ ਮੌਜੂਦ ਰਹੀਆਂ ਜਿਨ੍ਹਾਂ ਸਾਰੀ ਸਥਿਤੀ ਨੂੰ ਕਾਬੂ ਹੇਠ ਰੱਖਿਆ।

ਇਸ ਮੌਕੇ ਨਿਗਮ ਕੌਂਸਲਰ ਅਮਨ ਬੱਗਾ ਵੀ ਆਪਣੀ ਸਮੁੱਚੀ ਟੀਮ ਨਾਲ ਬਚਾਅ ਕਾਰਜ਼ਾਂ ਦੀ ਅਗਵਾਈ ਕਰਦੇ ਰਹੇ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੌਰਾਨ ਇੱਕ ਘਰ ਨੁਕਸਾਨਿਆ ਗਿਆ ਸੀ ਜਿਨ੍ਹਾਂ ਨੂੰ ਡੇਢ ਲੱਖ ਰੁਪਏ ਦੀ ਫੌਰੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਬਣਦੀ ਹੋਰ ਮਾਲੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਖੀ ਘੜੀ ਵਿੱਚ ਵਸਨੀਕਾਂ ਦੇ ਨਾਲ ਖੜੀ ਹੈ ਅਤੇ ਮੰਦਭਾਗੀ ਘਟਨਾ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta #dcludhiana

Related Articles

Leave a Reply

Your email address will not be published. Required fields are marked *

Back to top button
error: Content is protected !!