Uncategorized

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿੱਚ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਸਕਿਊਰਟੀ ਸੁਪਰਵਾਈਜ਼ਰ ਦੀ ਨੌਕਰੀ ਲਈ ਤਿੰਨ ਮਹੀਨਿਆਂ ਦਾ ਕੋਰਸ ਸ਼ੁਰੂ

ਡੇਰਾ ਬਾਬਾ ਨਾਨਕ 23 ਜਨਵਰੀ ( ਸੂਤਰ ) ਸੂਬੇਦਾਰ (ਸੇਵਾਮੁਕਤ) ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕ ਯੋਜਨਾ 4.0 ਦੇ ਅੰਤਰਗਤ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਸਕਿਊਰਟੀ ਸੁਪਰਵਾਈਜ਼ਰ ਦੀ ਨੌਕਰੀ ਲਈ ਤਿੰਨ ਮਹੀਨਿਆਂ ਦਾ ਕੋਰਸ ਚਲਾਇਆ ਜਾ ਰਿਹਾ ਹੈ ਜਿਸ ਲਈ ਕੈਂਪ ਵਿਚ ਦਾਖਲਾ ਸ਼ੁਰੂ ਹੈ ।

ਉਨ੍ਹਾਂ ਦੱਸਿਆ ਕਿ ਸਕਿਊਰਟੀ ਸੁਪਰਵਾਈਜ਼ਰ ਸਿਖਲਾਈ ਲਈ ਸਿਖਿਆਰਥੀ (ਲੜਕੇ ਅਤੇ ਲੜਕੀਆਂ) ਦੀ ਉਮਰ ਸਾਲ ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਯੋਗਤਾ ਘੱਟੋ ਘੱਟ 10 ਪਾਸ ਹੋਣੀ ਚਾਹੀਦੀ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਖਲਾਈ ਦੇ ਸਰਟੀਫਿਕੇਟ ਦੇ ਨਾਲ ਉਹਨਾਂ ਨੂੰ ਸਿਖਲਾਈ ਉਪਰੰਤ ਰੋਜ਼ਗਾਰ ਵੀ ਦਿੱਤਾ ਜਾਵੇਗਾ ਅਤੇ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ ।

ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2 ਫੋਟੋ ਕਾਪੀਆਂ ਸਮੇਤ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ) ਵਿੱਚ ਰਿਪੋਰਟ ਕਰ ਸਕਦੇ ਹਨ ।

ਵਧੇਰੇ ਜਾਣਕਾਰੀ ਲਈ 62830-31125,94647-56808, 94174-20125, 84374-42966 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!