Uncategorized

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਕਿਹਾ- 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ

ਬਟਾਲਾ 26 ਜਨਵਰੀ ( ਸੂਤਰ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਸਮੇਤ ਜਿਲ੍ਹੇ ਗੁਰਦਾਸਪੁਰ ਵਿੱਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!