ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਫਾਜ਼ਿਲਕਾ ਤੋਂ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਰਹੇ ਮੌਜੂਦ

ਫਾਜ਼ਿਲਕਾ 29 ਜਨਵਰੀ ( ਸੂਤਰ ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2026-27 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਈ ਫਾਜ਼ਿਲਕਾ ਜ਼ਿਲੇ ਲਈ ਇੱਕ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਬੋਲਦਿਆਂ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਚਾਰ ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨਸ ਸਥਾਪਿਤ ਕਰਨ ਦੇ ਨਾਲ ਨਾਲ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਐਲਈਡੀ ਪ੍ਰੋਜੈਕਟ, ਇੰਟਰ ਐਕਟਿਵ ਪੈਨਲ ਵਰਗੇ ਆਧੁਨਿਕ ਸਾਧਨਾਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖੇਡ ਵਿਧੀ ਅਤੇ ਤਕਨੀਕੀ ਸਾਧਨਾਂ ਰਾਹੀਂ ਉੱਤਮ ਸਿੱਖਿਆ ਦਾ ਪ੍ਰਬੰਧ ਹੈ। ਦਾਖਲੇ ਲਈ ਕੋਈ ਫੀਸ ਨਹੀਂ ਹੈ ਬਲਕਿ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਂਦੇ ਹਨ।

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 2 ਪ੍ਰਮੋਦ ਕੁਮਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 1 ਸੁਨੀਲ ਕੁਮਾਰ ਨੇ ਦੱਸਿਆ ਕਿ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖਲੇ ਹੋ ਰਹੇ। ਉਹਨਾਂ ਕਿਹਾ ਕਿ ਮਾਪੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।

ਇਸ ਮੌਕੇ ਬੀਐਨਓ ਗੁਲਸ਼ਨ ਕੁਮਾਰ, ਪ੍ਰਿੰਸੀਪਲ ਹਰੀ ਚੰਦ ਕੰਬੋਜ, ਪ੍ਰਿੰਸੀਪਲ ਸੁਤੰਤਰ ਪਾਠਕ, ਪ੍ਰਿੰਸੀਪਲ ਪਰਵਿੰਦਰ ਕੁਮਾਰ,ਨੈਸਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ,ਡੀ ਐਸ ਐਮ ਪ੍ਰਦੀਪ ਕੰਬੋਜ,ਡੀਆਰਸੀ ਸੁਰਜੀਤ ਸਿੰਘ, ਸੀ ਐੱਚ ਟੀ ਮਨੋਜ ਧੂੜੀਆ, ਕੁਲਬੀਰ ਸਿੰਘ, ਮੈਡਮ ਨੀਲਮ ਬਜਾਜ,ਪ੍ਰਵੀਨ ਕੌਰ,ਮੈਡਮ ਅੰਜੂ ਰਾਣੀ,ਮੈਡਮ ਗੀਤਾ ਰਾਣੀ,ਮੈਡਮ ਰਿਤੂ,ਅਧਿਆਪਕ ਦਿਲਜੀਤ ਸਿੰਘ ਚੀਮਾ,ਸੁਰਿੰਦਰ ਕੰਬੋਜ, ਰਜਿੰਦਰ ਕੁਮਾਰ, ਸਿਮਲਜੀਤ ਸਿੰਘ ਇਨਕਲਾਬ ਗਿੱਲ, ਪ੍ਰਦੀਪ ਕੁੱਕੜ,ਸਵੀਕਾਰ ਗਾਂਧੀ ਅਤੇ ਹੋਰ ਅਧਿਆਪਕ ਮੌਜੂਦ ਸਨ।




