Uncategorized

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਨਿਰੀਖਣ

ਕੋਟਕਪੂਰਾ 30 ਜਨਵਰੀ ( ਸੂਤਰ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਾਏ ਗਏ ਵਿਸ਼ੇਸ਼ ਸਿਹਤ ਕੈਂਪ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕੈਂਪ ਵਿੱਚ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲ ਕੀਤਾ ਜਾਵੇਗਾ। ਇਸ ਯੋਜਨਾ ਵਿੱਚ ਸੂਬੇ ਦੇ 219 ਸਰਕਾਰੀ ਹਸਪਤਾਲ ਅਤੇ ਲਗਪਗ 600 ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਯੋਜਨਾ ਹੇਠ ਰਜਿਸਟਰ ਹੋਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਈ-ਕਾਰਡ ਮੁਫ਼ਤ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀ ਆਪਣਾ ਅਧਾਰ ਕਾਰਡ, ਵੋਟਰ ਕਾਰਡ ਅਤੇ 18 ਸਾਲ ਤੋਂ ਘੱਟ ਵਾਲੇ ਲਾਭਪਾਤਰੀ ਅਧਾਰ ਕਾਰਡ ਅਤੇ ਜਨਮ ਪ੍ਰਮਾਣ ਪੱਤਰ ਜ਼ਮਾਂ ਕਰਵਾ ਕੇ ਆਪਣਾ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਯੋਜਨਾ ਨਾਲ ਸਬੰਧਿਤ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਵਿਅਕਤੀ ਯੋਜਨਾ ਦੇ ਲਾਭ ਤੋਂ ਵੰਚਿਤ ਨਾ ਰਹੇ।

ਇਸ ਮੌਕੇ ਸ. ਮੇਹਰ ਸਿੰਘ ਬਲਾਕ ਪ੍ਰਧਾਨ, ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਸੁਖਮੰਦਰ ਸਿੰਘ ਸਰਪੰਚ, ਸ. ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਸ. ਰੋਮਾ ਬਰਾੜ, ਸ.ਜਸਵੀਰ ਸਿੰਘ, ਸ. ਹੈਪੀ ਚਾਨੀ, ਸ. ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!