Uncategorized

ਚਾਈਲਡ ਲਾਈਨ ਨੰਬਰ 1098 ਤੇ ਮਿਲੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਚੈਕਿੰਗ

ਮਾਲੇਰਕੋਟਲਾ, 21 ਜਨਵਰੀ ( ਸੂਤਰ ) ਚਾਈਲਡ ਲਾਈਨ ਨੰਬਰ 1098 ‘ਤੇ ਪ੍ਰਾਪਤ ਹੋਈ ਸ਼ਿਕਾਇਤ ਦੇ ਆਧਾਰ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰੋਜੈਕਟ ਜੀਵਨਜੋਤ 2.0 ਤਹਿਤ ਬਾਬਾ ਆਤਮਾ ਰਾਮ ਦੀ ਸਮਾਧ ਦੇ ਆਲੇ-ਦੁਆਲੇ ਬਾਲ ਭਿੱਖਿਆ ਸਬੰਧੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਸ ਚੈਕਿੰਗ ਦਾ ਮੁੱਖ ਉਦੇਸ਼ ਜਨਤਕ ਧਾਰਮਿਕ ਸਥਾਨਾਂ ‘ਤੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਚੈਕਿੰਗ ਦੌਰਾਨ ਟੀਮ ਵੱਲੋਂ ਸਮਾਧ ਦੇ ਮੁੱਖ ਦਰਵਾਜ਼ਿਆਂ, ਪਰਿਕਰਮਾ ਖੇਤਰ, ਨੇੜਲੇ ਰਸਤੇ ਅਤੇ ਆਸ-ਪਾਸ ਦੇ ਇਲਾਕਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਬਾਲ ਸੁਰੱਖਿਆ ਵਿਭਾਗ ਦੀ ਟੀਮ ਦੇ ਨੁਮਾਇੰਦੇ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਬੱਚੇ ਨੂੰ ਭੀਖ ਮੰਗਦੇ ਹੋਏ ਨਹੀਂ ਪਾਇਆ ਗਿਆ ਅਤੇ ਇਹ ਨਤੀਜਾ ਦਰਸਾਉਂਦਾ ਹੈ ਕਿ ਪ੍ਰਸ਼ਾਸਨ ਵੱਲੋਂ ਬਾਲ ਭਿੱਖਿਆ ਵਿਰੁੱਧ ਚਲ ਰਹੀਆਂ ਲਗਾਤਾਰ ਕੋਸ਼ਿਸ਼ਾਂ ਸਹੀ ਦਿਸ਼ਾ ਵਿੱਚ ਅੱਗੇ ਵਧ ਰਹੀਆਂ ਹਨ।

ਚੈਕਿੰਗ ਦੇ ਨਾਲ-ਨਾਲ ਟੀਮ ਵੱਲੋਂ ਮੌਕੇ ‘ਤੇ ਮੌਜੂਦ ਸੇਵਾਦਾਰਾਂ, ਦੁਕਾਨਦਾਰਾਂ ਅਤੇ ਸ਼ਰਧਾਲੂਆਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਬਾਲ ਅਧਿਕਾਰਾਂ, ਬਾਲ ਭਿੱਖਿਆ ਸਬੰਧੀ ਕਾਨੂੰਨੀ ਪ੍ਰਬੰਧਾਂ ਅਤੇ ਬੱਚਿਆਂ ਦੀ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਉਤਸ਼ਾਹਿਤ ਨਾ ਕੀਤਾ ਜਾਵੇ ਅਤੇ ਜੇ ਕਿਤੇ ਵੀ ਅਜਿਹਾ ਮਾਮਲਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਲਾਈਨ ਨੰਬਰ 1098 ‘ਤੇ ਸੂਚਨਾ ਦਿੱਤੀ ਜਾਵੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਤਹਿਤ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ, ਤਾਂ ਜੋ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਅਤ ਜੀਵਨ ਤੋਂ ਬਚਾ ਕੇ ਇੱਕ ਸੁਰੱਖਿਅਤ, ਸਿੱਖਿਆਯੋਗ ਅਤੇ ਸੁਨਹਿਰਾ ਭਵਿੱਖ ਦਿੱਤਾ ਜਾ ਸਕੇ।

ਇਸ ਮੋਕੇ ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ, ਸਬ-ਇੰਨਸਪੈਕਟਰ ਕਰਨਜੀਤ ਸਿੰਘ, ਕੋਸਲਰ ਰਵਿੰਦਰ ਕੌਰ, ਸਿੱਖਿਆ ਵਿਭਾਗ ਤੋਂ ਕੁਲਵੀਰ ਸਿੰਘ ਰਟੌਲਾ, ਮੀਡੀਆ ਸਹਾਇਕ ਪਰਗਟ ਸਿੰਘ ਹਾਜਰ ਸਨ । #highlight #dc #DPRO #PunjabiNews #mycitymynews #currentnews #latestnewsupdate #aamjanta #latestnews #viralnews

Related Articles

Leave a Reply

Your email address will not be published. Required fields are marked *

Back to top button
error: Content is protected !!