Uncategorized

ਬਲੀਦਾਨ ਦਿਵਸ ਮੌਕੇ 2 ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸੱਚ ਅਤੇ ਅਹਿੰਸਾ ਦੇ ਮਾਰਗ ’ਤੇ ਚੱਲਣਾ ਅੱਜ ਦੀ ਸਭ ਤੋਂ ਵੱਡੀ ਲੋੜ – ਜ਼ਿਲ੍ਹਾ ਮਾਲ ਅਫਸਰ

ਮਾਲੇਰਕੋਟਲਾ, 30 ਜਨਵਰੀ ( ਸੂਤਰ ) ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਜ਼ਿਲ੍ਹਾ ਮਾਲ ਅਫਸਰ ਮਨਦੀਪ ਕੌਰ ਵੱਲੋਂ ਸ਼ਹੀਦਾਂ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ।

ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀਆਂ ਨੇ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਅਤੇ ਸੁਪਰਡੈਂਟ ਗੁਪਾਲ ਚੰਦ ਸਮੇਤ ਦੋ ਮਿੰਟ ਦਾ ਮੌਨ ਧਾਰ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਜ਼ਿਲ੍ਹਾ ਮਾਲ ਅਫਸਰ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਬਲਿਦਾਨਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਦੇਸ਼ ਵਿੱਚ ਸੁਤੰਤਰ ਜੀਵਨ ਜੀ ਰਹੇ ਹਾਂ।

ਉਨ੍ਹਾਂ ਨੇ ਦੱਸਿਆ ਕਿ ਮਹਾਤਮਾ ਗਾਂਧੀ ਜੀ ਨੇ ਸਦਾ ਸੱਚ ਦੇ ਰਾਹ ’ਤੇ ਤੁਰਨ ਅਤੇ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਸਾਦਗੀ, ਉੱਚੀ ਸੋਚ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਹੋਰ ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦੀਆਂ ਹਨ।

ਨਾਲ ਹੀ ਉਨ੍ਹਾਂ ਅੱਜ ਦੇ ਸਮੇਂ ਵਿੱਚ ਗਾਂਧੀ ਜੀ ਵੱਲੋਂ ਦਿਖਾਏ ਸੱਚ ਅਤੇ ਅਹਿੰਸਾ ਦੇ ਮਾਰਗ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਦੇਸ਼-ਭਗਤੀ, ਇਕਤਾ ਅਤੇ ਅਨੁਸ਼ਾਸਨ ਦਾ ਪਾਠ ਪੜ੍ਹਾਉਂਦੀ ਹੈ। ਇਸ ਮੌਕੇ ਕਰਮਚਾਰੀਆਂ ਨੇ ਦੇਸ਼ ਦੀ ਅਖੰਡਤਾ ਅਤੇ ਸ਼ਾਂਤੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ

Related Articles

Leave a Reply

Your email address will not be published. Required fields are marked *

Back to top button
error: Content is protected !!