ਧੂਰੀ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ ਨਾਲ ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤੀ ਬੈਠਕ; ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਸਹਾਇਤਾ ਕੇਂਦਰ ’ਚ ਓ.ਐਸ.ਡੀ. ਨੇ ਧੂਰੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ; ਮੌਕੇ ’ਤੇ ਕੀਤਾ ਨਿਪਟਾਰਾ

ਧੂਰੀ, 29 ਜਨਵਰੀ ( ਸੂਤਰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ-ਪੰਚਾਂ ਸਮੇਤ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ’ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਭੇਜੀਆਂ ਗਈਆਂ ਗਰਾਂਟਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਹੈ।

ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗਰਾਂਟਾਂ ਸਬੰਧੀ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਸਮੇਂ ਸਿਰ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਵਿਕਾਸ ਕਾਰਜ ਨਿਰੰਤਰ ਚੱਲਦੇ ਰਹਿਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈਂਦੇ ਹਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡਾਂ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਦੇ ਮਿਆਰਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ।

ਇਸ ਦੌਰਾਨ ਪਿੰਡ ਈਸੜਾ, ਧੂਰਾ, ਭੋਜੋਵਾਲੀ, ਬੁਗਰਾ, ਭਲਵਾਨ, ਮਾਨਵਾਲਾ, ਕੱਕੜਵਾਲ, ਧੂਰੀ, ਮੂਲੋਵਾਲ, ਕਿਲ੍ਹਾ ਹਕੀਮਾਂ, ਅਲਾਲ, ਸੁਲਤਾਨਪੁਰ, ਢਢੋਗਲ, ਸ਼ੇਰਪੁਰ ਸੋਢੀਆਂ, ਬੰਗਾਂਵਾਲੀ, ਰੰਗੀਆਂ, ਦੋਹਲਾ, ਦੁਗਨੀ, ਮੀਮਸਾ ਅਤੇ ਕੌਲਸੇੜੀ ਦੇ ਸਰਪੰਚਾਂ ਅਤੇ ਪੰਚਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਚੱਲ ਰਹੇ ਅਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਤੋਂ ਇਲਾਵਾ ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ, ਭਗਵਾਨ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਜਸਵੀਰ ਦਾਸ, ਜਗਰਾਜ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਸਵੀਰ ਸਿੰਘ, ਗੁਰਜੀਤ ਸਿੰਘ, ਖ਼ਾਲਿਦ ਖ਼ਾਨ, ਬਲਦੀਪ ਸਿੰਘ, ਰਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਧੂਰੀ ਹਲਕੇ ਦੇ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਮੌਜੂਦ ਸਨ।




