Uncategorized

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਡਰਾਈ ਡੇਅ ਘੋਸ਼ਿਤ

ਡਰਾਈ ਡੇਅ ਦੌਰਾਨ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ : ਜ਼ਿਲ੍ਹਾ ਮੈਜਿਸਟਰੇਟ

ਮਾਲੇਰਕੋਟਲਾ 22 ਜਨਵਰੀ ( ਸੂਤਰ ) ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ 2026 ਦਿਨ ਸੋਮਵਾਰ ਨੂੰ ਸਵੇਰੇ 07 ਵਜੇ ਤੋਂ ਸ਼ਾਮ 05 ਵਜੇ ਤੱਕ ਡਰਾਈ ਡੇਅ (“Dry Day”) ਘੋਸ਼ਿਤ ਕੀਤਾ ਗਿਆ ਹੈ।

ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜਨਵਰੀ (ਗਣਤੰਤਰਤਾ ਦਿਵਸ) ਦਾ ਸਮਾਗਮ ਪੂਰੇ ਭਾਰਤ ਵਿੱਚੇ ਬੜੀ ਧੂਮ- ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰਕੇ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਗਣਤੰਤਰਤਾ ਦਿਵਸ ਸ਼ਾਂਤੀ ਪੂਰਵਕ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜਰੂਰੀ ਬਣ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਡਰਾਈ ਡੇਅ ਦੌਰਾਨ ਜਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟਾਂ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!