Uncategorized

ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਵੱਖ ਵੱਖ ਲੋਕ ਭਲਾਈ ਸਕੀਮਾਂ ਅਧੀਨ 6 ਲੱਖ 30 ਹਜ਼ਾਰ ਦੀ ਰਾਸ਼ੀ ਮਨਜ਼ੂਰ

ਲੋਕ ਭਲਾਈ ਸਕੀਮਾਂ ਦਾ ਲਾਭ ਲੋੜਬੰਦਾਂ ਤੱਕ ਬਿਨਾਂ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ- ਐਸ.ਡੀ.ਐਮ ਮਾਲੇਰਕੋਟਲਾ

ਮਾਲੇਰਕੋਟਲਾ 28 ਜਨਵਰੀ ( ਸੂਤਰ ) ਕਿਰਤ ਵਿਭਾਗ ਪੰਜਾਬ ਵੱਲੋਂ ਮਾਲੇਰਕੋਟਨਾ ਅਤੇ ਅਹਿਮਦਗੜ੍ਹ ਦੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸਬ ਡਵੀਜਨ ਪੱਧਰੀ ਕਮੇਟੀ ਦੀ ਮੀਟਿਗ ਹੋਈ । ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਮੌਜੂਦ ਸਨ ।

ਉਪ ਮੰਡਲ ਮੈਜਿਸਟ੍ਰੇਟ ਗੁਰਮੀਤ ਕੁਮਾਰ ਬਾਂਸਲ ਨੇ ਸਬੰਧਿਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪੁੱਜ ਦਾ ਕੀਤਾ ਜਾਵੇ । ਇਸ ਮੌਕੇ ਕਿਰਤ ਵਿਭਾਗ ਪੰਜਾਬ ਵੱਲੋਂ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦੇਣ ਲਈ 06 ਲੱਖ 30 ਹਜ਼ਾਰ ਰੁਪਏ ਦੀ ਰਸਮੀ ਪ੍ਰਵਾਨਗੀ ਦਿੱਤੀ ਗਈ ।

ਸਬ ਡਵੀਜਨ ਮਾਲੇਰਕੋਟਲਾ ਦੇ 8 ਸ਼ਗਨ ਸਕੀਮ, 1 ਐਕਸਗ੍ਰੇਸ਼ੀਆ, ਅਤੇ 2 ਬਾਲੜੀ ਤੋਹਫਾ ਸਕੀਮ ਦੇ ਕੇਸਾਂ ਨੂੰ ਰਸਮੀ ਪ੍ਰਵਾਨਗੀ ਦਿੱਤੀ ਗਈ। ਇਸੇ ਤਰਾਂ ਸਬ ਡਵੀਜਨ ਅਹਿਮਦਗੜ੍ਹ ਦੇ 2 ਸ਼ਗਨ ਸਕੀਮ ਦੇ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ, ਲੜਕੀਆਂ ਦੇ ਜਨਮ ਸਮੇਂ ਬਾਲੜੀ ਤੋਹਫ਼ਾ ਸਕੀਮ ਵਜੋਂ ਰਾਸ਼ੀ ਜਮ੍ਹਾਂ ਕਰਾਉਣ ਅਤੇ ਉਸਾਰੀ ਕਿਰਤੀ ਦੀ ਮੌਤ ਹੋਣ ਤੋਂ ਬਾਅਦ ਐਕਸ ਗ੍ਰਸਿਆ ਜਿਹੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਉਹ ਉਸਾਰੀ ਕਿਰਤੀ ਜਿਸ ਦੀ ਉਮਰ 18 ਤੋਂ 60 ਸਾਲ ਵਿਚਕਾਰ ਹੈ ਅਤੇ ਜਿਸਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ ਘੱਟ 90 ਦਿਨ ਉਸਾਰੀ ਦਾ ਕੰਮ ਕੀਤਾ ਹੋਵੇ, ਕਿਰਤੀ ਬੋਰਡ ਦੇ ਲਾਭਪਾਤਰੀ ਵਜੋਂ ਮੈਂਬਰ ਬਣਨ ਯੋਗ ਹੈ।

ਉਨ੍ਹਾਂ ਹੋਰ ਕਿਹਾ ਕਿ ਕਿਰਤ ਵਿਭਾਗ ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜ਼ਰੂਰੀ ਹੈ। ਇਸ ਲਈ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਉਸਾਰੀ ਕਿਰਤੀਆਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ ।

ਉਹਨਾਂ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਫੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਸੀਵਰਮੈਨ, ਮਾਰਬਲ ਟਾਈਲਾ ਲਗਾਉਣ ਵਾਲੇ,ਪੇਂਟਰ,ਪੀ.ਓ.ਪੀ.ਕਰਨ ਵਾਲੇ,ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਦੀ ਕੜੀ ਵਿੱਚ ਸ਼ਾਮਲ ਹਨ

Related Articles

Leave a Reply

Your email address will not be published. Required fields are marked *

Back to top button
error: Content is protected !!