Uncategorized

ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ

ਵੱਖ-ਵੱਖ ਥਾਵਾਂ ਤੇ ਵੰਡੀ ਪ੍ਰਚਾਰ ਸਮੱਗਰੀ

ਲੁਧਿਆਣਾ 1 ਜਨਵਰੀ ( ਬਿਊਰੋ, ਵਾਸ਼ਿਸ਼ਟ ) ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿੱਢੀ ”ਯੂਥ ਅਗੇਂਸਟ ਡਰੱਗਜ” ਮੁਹਿੰਮ ਨਿਰੰਤਰ ਜਾਰੀ ਹੈ ਜਿਸਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਪ੍ਰਚਾਰ ਸਮੱਗਰੀ ਵੰਡੀ ਗਈ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਲੋਕਾਂ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਸੇਵਨ ਕਰਨ ਨਾਲ ਜਿੱਥੇ ਉਨ੍ਹਾਂ ਦੇ ਸਰੀਰ ਦਾ ਨੁਕਸਾਨ ਹੁੰਦਾ ਹੈ ਉੱਥੇ ਪੈਸੇ ਦਾ ਵੀ ਉਜਾੜਾ ਹੁੰਦਾ ਹੈ। ਨਸ਼ੇ ਦੀ ਦਲਦਲ ਵਿੱਚ ਫਸੇ ਰੋਗੀ ਦੇ ਪਰਿਵਾਰ ਦੀ ਇਲਾਕੇ ਵਿੱਚ ਬਦਨਾਮੀ ਹੁੰਦੀ ਹੈ ਅਤੇ ਉਹ ਚਾਰ ਬੰਦਿਆਂ ਵਿੱਚ ਸਿਰ ਚੁੱਕ ਕੇ ਗੱਲ ਵੀ ਨਹੀਂ ਕਰ ਸਕਦੇ।

ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਸਮਾਜ ਦੇ ਵੱਖ-ਵੱਖ ਖਿੱਤਿਆਂ ਦੀ ਭਾਗੀਦਾਰੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੀ ਹੈ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ। #pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!