ਨਵੇਂ ਸਾਲ ਦੇ ਆਗਮਨ ਮੌਕੇ ਸਰਬੱਤ ਦੇ ਭਲੇ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜਰੀਨ ਨੂੰ ਦਿੱਤੀਆਂ ਗਈਆਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ

ਮਾਲੇਰਕੋਟਲਾ 02 ਜਨਵਰੀ ( ਵਾਸ਼ਿਸ਼ਟ ) ਨਵੇਂ ਵਰ੍ਹੇ 2026 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ।

ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਸਾਲ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਬਖ਼ਸ਼ੇ । ਇਸ ਮੌਕੇ ਪ੍ਰਬੰਧਕਾਂ ਵੱਲੋਂ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਦਫ਼ਤਰਾਂ ਵਿਖੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤਾਂ ਜੋ ਲੋਕ ਖ਼ੁਸ਼ੀ-ਖ਼ੁਸ਼ੀ ਆਪਣਾ ਦਫ਼ਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ।

ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਇਮਾਨਦਾਰੀ, ਤਨਦੇਹੀ, ਪੂਰੀ ਲਗਨ, ਫ਼ਰਜ਼, ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਦੀ ਦਾਤ ਬਖਸਣ ਦੀ ਅਰਦਾਸ ਕੀਤੀ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਡੀ.ਆਈ.ਓ ਸ਼ਾਈਨ ਕਮਲ, ਐਕਸੀਅਨ ਪੀ.ਐਸ.ਪੀ.ਸੀ.ਐਲ. ਹਰਵਿੰਦਰ ਸਿੰਘ ਧੀਮਾਨ, ਤਹਿਸੀਲਦਾਰ ਚੋਣਾਂ ਬ੍ਰਿਜ ਮੋਹਨ,

ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸੁਪਰਡੈਂਟ ਗੁਪਾਲ ਚੰਦ,ਸੁਪਰਡੈਂਟ ਬਲਵੀਰ ਸਿੰਘ, ਸੁਪਰਡੈਂਟ ਧਰਮ ਸਿੰਘ, ਨਾਇਬ ਤਹਿਸੀਲ ਸੁਖਵਿੰਦਰ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ, ਪੀ.ਏ. ਟੂ ਡਿਪਟੀ ਕਮਿਸ਼ਨਰ ਹਰਵਿੰਦਰ ਸਿੰਘ, ਰੀਡਰ ਬੇਅੰਤ ਸਿੰਘ, ਸਟੈਨੋ ਟੂ ਏ.ਡੀ.ਸੀ ਰਾਜਵਿੰਦਰ ਕੌਰ,

ਸੰਦੀਪ ਸਿੰਘ, ਸ਼ਰਨਦੀਪ ਸਿੰਘ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ, ਜਤਿਨ ਕੁਮਾਰ, ਅੰਜੂ, ਸਿਮਰਨ, ਗੁਰਪ੍ਰੀਤ ਕੌਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫਤਰ ਅਤੇ ਸਮੂਹ ਐਸ.ਡੀ.ਐਮ ਦਫਤਰਾਂ ਦੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਰੂ ਚਰਨਾਂ ਵਿਚ ਹਾਜਰੀ ਭਰੀ । #dcmalerkotla #dpromalerkotla #malerkotla #mlk




