Uncategorized

ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਕੌਮੀ ਜਜ਼ਬੇ ਅਤੇ ਦੇਸ਼ ਭਗਤੀ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਫਾਜਿ਼ਲਕਾ 3 ਜਨਵਰੀ ( ਬਿਊਰੋ, ਵਾਸ਼ਿਸ਼ਟ ) ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਕੌਮੀ ਜਜ਼ਬੇ ਅਤੇ ਦੇਸ਼ ਭਗਤੀ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਸਬੰਧੀ ਅਗੇਤੇ ਪ੍ਰਬੰਧ ਕਰਨ ਹਿੱਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਸੁਭਾਸ਼ ਚੰਦਰ, ਐੱਸ.ਡੀ.ਐੱਮ ਫਾਜ਼ਿਲਕਾ ਵੀਰਪਾਲ ਕੌਰ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ।

ਬੈਠਕ ਦੌਰਾਨ ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਪਾਰਕਿੰਗ ਵਿਵਸਥਾ ਕਰਨ ਦੇ ਨਾਲ ਨਾਲ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਕਿਹਾ, ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦੀ ਤਾਇਨਾਤੀ ਤੇ ਦਵਾਈਆਂ ਆਦਿ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਪੀਡਬਲਯੂਡੀ ਨੂੰ ਬੈਰੀਕੇਟਿੰਗ ਤੇ ਸੜਕ ਦੀ ਰਿਪੇਅਰ, ਨਗਰ ਕੌਂਸਲ ਨੂੰ ਸਾਫ ਸਫਾਈ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਤੇ ਜਨਰੇਟਰ, ਸਿੱਖਿਆ ਵਿਭਾਗ ਨੂੰ ਸੱਭਿਆਚਾਰਕ ਪ੍ਰੋਗਰਾਮ, ਜ਼ਿਲ੍ਹਾ ਪ੍ਰੋਗਰਾਮ ਤੇ ਬਾਗਬਾਨੀ ਵਿਭਾਗ ਆਪਣੀ ਤਾਲਮੇਲ ਕਰਕੇ ਰੰਗੋਲੀ ਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਗਮ ਵਾਲੇ ਥਾਂ ਤੇ ਫਾਇਰ ਬ੍ਰਿਗੇਡ, ਪੀਣ ਵਾਲਾ ਸਾਫ ਪਾਣੀ, ਰਿਫਰੈਸਮੈਂਟ ਆਦਿ ਪ੍ਰਬੰਧ ਪੁਖਤਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗਾਂ ਨੂੰ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਸਬੰਧੀ ਝਾਂਕੀਆਂ ਤਿਆਰ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਆਰੀਆਂ ਵਿਚ ਕੋਈ ਕੁਤਾਹੀ ਨਾ ਰਹੇ ਅਤੇ ਸਟੇਡੀਅਮ ਵਿਖੇ ਸਫਾਈ ਦੇ ਨਾਲ ਨਾਲ ਹੋਰ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ।

ਬੈਠਕ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰਪਾਲ ਸਿੰਘ, ਡੀ.ਈ.ਓ ਐਲੀਮੈਂਟਰੀ ਸਤੀਸ਼ ਕੁਮਾਰ, ਕਾਰਜ ਸਾਧਕ ਅਫਸਰ ਵਿਕਰਮ ਧੂੜੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!